ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਹਾਲ
Wednesday, Jul 29, 2026 - 01:52 PM (IST)
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਸਰਹੱਦੀ ਪਿੰਡ ਧੀਰਾ ਪਤੜਾ 'ਚ ਉਸ ਵੇਲੇ ਸੋਗ ਦੀ ਲਹਿਰ ਛਾ ਗਈ, ਜਦੋਂ ਪਿੰਡ ਦੇ 21 ਸਾਲਾ ਨੌਜਵਾਨ ਕੈਨੇਡਾ 'ਚ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਿੰਡ ਧੀਰਾ ਪਤੜਾ ਦਾ ਕਰੀਬ 21 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਭੁੱਲਰ ਬਲਰਾਜ ਸਿੰਘ ਭੁੱਲਰ ਕੈਨੇਡਾ ਗਿਆ ਹੋਇਆ ਸੀ।
ਇਹ ਵੀ ਪੜ੍ਹੋ : ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ ਬਦਲਿਆ ਟ੍ਰੈਫਿਕ
ਕੈਨੇਡਾ 'ਚ ਉਸ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਛਾ ਗਈ ਅਤੇ ਪਰਿਵਾਰ ਵਾਲਿਆਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰ ਦਾ ਵਿਰਲਾਪ ਸੁਣ ਹਰ ਕੋਈ ਭਾਵੁਕ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
ਫਿਲਹਾਲ ਅਜੇ ਤੱਕ ਜੋਬਨਪ੍ਰੀਤ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਕੈਨੇਡਾ ਦੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋਬਨਪ੍ਰੀਤ ਦੀ ਮੌਤ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈਾ। ਇਸ ਘਟਨਾ ਦੀ ਸੂਚਨਾ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
