ਕੋਰੋਨਾ ਕਾਰਨ 3 ਔਰਤਾਂ ਸਮੇਤ 6 ਦੀ ਮੌਤ , 215 ਰੋਗੀ ਪਾਜ਼ੇਟਿਵ

Friday, May 28, 2021 - 11:00 PM (IST)

ਮਾਨਸਾ (ਮਨਜੀਤ ਕੌਰ) : ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਪੰਜਾਬ ’ਚ ਅਨੇਕਾਂ ਸਾਵਧਾਨੀਆਂ ਵਰਤਣ ਦੇ ਬਾਵਜੂਦ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਉਥੇ ਹੀ ਕੋਰੋਨਾ ਨਾਲ ਹੋ ਰਹੀਆਂ ਮੌਤਾਂ ਅਤੇ ਪਾਜ਼ੇਟਿਵ ਕੇਸਾਂ ਨੂੰ ਦੇਖਦੇ ਲੋਕਾਂ ’ਚ ਸਹਿਮ ਪਾਇਆ ਜਾ ਰਿਹਾ ਹੈ। ਕੋਰੋਨਾ ਸੈਂਪਲਿੰਗ ਟੀਮ ਦੇ ਜ਼ਿਲ੍ਹਾ ਇੰਚਾਰਜ ਡਾ. ਰਣਜੀਤ ਰਾਏ ਨੇ ਦੱਸਿਆ ਕਿ ਅੱਜ ਮਾਨਸਾ ਜ਼ਿਲ੍ਹੇ ਵਿਚ ਕੋਰੋਨਾ ਦੇ 215 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦੋਂਕਿ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋਈ ਹੈ। ਇੱਥੇ ਇਹ ਵੀ ਦੱਸ ਦਈਏ ਕਿ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ’ਚੋਂ 190 ਮਰੀਜ਼ ਅੱਜ ਤੰਦਰੁਸਤ ਹੋ ਕੇ ਘਰ ਚਲੇ ਗਏ। ਇਸ ਮਹਾਮਾਰੀ ਨੂੰ ਰੋਕਣ ਲਈ ਸਿਹਤ ਮਹਿਕਮੇ ਦੀਆਂ ਟੀਮਾਂ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਸਿਹਤ ਮਹਿਕਮੇ ਦੀ ਕਰੋਨਾ ਸੈਂਪਲਿੰਗ ਟੀਮ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਸੈਂਪਲਿੰਗ ਅਧੀਨ ਅੱਜ 2332 ਲੋਕਾਂ ਦੇ ਸੈਂਪਲ ਲਏ ਗਏ। ਇਨ੍ਹਾਂ ਸੈਂਪਲਾਂ ਦੀ ਰਿਪੋਰਟ ’ਚ ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਉਣ ’ਤੇ ਉਨ੍ਹਾਂ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਪਾਜ਼ੇਟਿਵ ਪਾਏ ਗਏ 14062 ਜਣਿਆਂ ’ਚੋਂ 11761 ਨਾਗਰਿਕ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ। ਜਦੋਂ ਕਿ ਹੁਣ ਤਕ ਕੋਰੋਨਾ ਕਾਰਨ ਮਾਨਸਾ ਜ਼ਿਲੇ ਵਿਚ 189 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਰੋਗੀਆਂ ਦੀ ਮੌਤ , 500 ਦੀ ਰਿਪੋਰਟ ਆਈ ਪਾਜ਼ੇਟਿਵ

ਵਾਰਡ ਨੰਬਰ 9 ਅਤੇ ਪਿੰਡ ਕਰੰਡੀ ਕੰਟੇਨਮੈਂਟ ਜ਼ੋਨ ਐਲਾਨਿਆ
ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਸਾ ਦਾ ਵਾਰਡ ਨੰਬਰ 9 ਅਤੇ ਪਿੰਡ ਕਰੰਡੀ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨੂੰ ਲਾਗੂ ਕਰਵਾਉਣ ਲਈ ਮਾਨਸਾ ਦੇ ਵਾਰਡ ਨੰ. 9 ’ਚ ਗਠਿਤ ਕੀਤੀ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ’ਚ ਡੀ. ਐੱਸ. ਪੀ. (ਐੱਸ. ਡੀ.) ਮਾਨਸਾ ਗੁਰਮੀਤ ਸਿੰਘ ਬਰਾੜ, ਐੱਸ. ਐੱਮ. ਓ. ਮਾਨਸਾ ਡਾ. ਹਰਚੰਦ ਸਿੰਘ, ਐੱਸ. ਐੱਚ. ਓ. ਸਿਟੀ ਮਾਨਸਾ ਪ੍ਰਵੀਨ ਕੁਮਾਰ ਅਤੇ ਤਹਿਸੀਲਦਾਰ ਮਾਨਸਾ ਰਣਜੀਤ ਸਿੰਘ ਅਤੇ ਪਿੰਡ ਕਰੰਡੀ ਦੀ ਟੀਮ ਵਿਚ ਡੀ. ਐੱਸ. ਪੀ. (ਐੱਸ. ਡੀ.) ਸਰਦੂਲਗੜ੍ਹ ਅਮਰਜੀਤ ਸਿੰਘ, ਐੱਸ. ਐੱਮ. ਓ. ਸਰਦੂਲਗੜ੍ਹ ਡਾ. ਪਿਯੂਸ਼ ਗੋਇਲ, ਐੱਸ. ਐੱਚ. ਓ. ਸਰਦੂਲਗੜ੍ਹ ਇੰਸਪੈਕਟਰ ਸੰਦੀਪ ਸਿੰਘ ਅਤੇ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਓਮ ਪ੍ਰਕਾਸ਼ ਜਿੰਦਲ ਸ਼ਾਮਲ ਹਨ।

ਇਹ ਵੀ ਪੜ੍ਹੋ : ਹਾਈ ਕੋਰਟ ਦੇ ਹੁਕਮ,  ਨਾ ਕੰਮ ਕਰਨ ਵਾਲੇ ਫਰੰਟਲਾਈਨ ਵਰਕਰਾਂ ਦੀ ਮੰਗੀ ਸੂਚੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News