ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਦੇ 217 ਨਵੇਂ ਮਾਮਲੇ ਆਏ ਸਾਹਮਣੇ, 15 ਦੀ ਮੌਤ

09/23/2020 1:30:35 AM

ਲੁਧਿਆਣਾ,(ਸਹਿਗਲ)- ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ 16,599 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 14,380 ਮਰੀਜ਼ ਠੀਕ ਹੋ ਚੁੱਕੇ ਹਨ ਪਰ 677 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਉਪਰੋਕਤ ਤੋਂ ਇਲਾਵਾ 1952 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲਿਆਂ ਦੇ ਰਹਿਣ ਵਾਲੇ ਸਨ। ਇਨ੍ਹਾਂ ’ਚੋਂ 206 ਦੀ ਮੌਤ ਹੋ ਚੁੱਕੀ ਹੈ। ਜ਼ਿਲਾ ਪ੍ਰਸ਼ਾਸਨ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਦੱਸੇ ਗਏ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ।

ਜ਼ਿਲ੍ਹੇ ਵਿਚ 1539 ਐਕਟਿਵ ਮਰੀਜ਼ ਦੱਸੇ ਜਾਂਦੇ ਹਨ। ਪਿਛਲੇ 24 ਘੰਟੇ ਵਿਚ ਜ਼ਿਲੇ ਵਿਚ 217 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 15 ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਮੁਤਾਬਕ 217 ਵਿਚੋਂ 176 ਜ਼ਿਲੇ ਦੇ ਰਹਿਣ ਵਾਲੇ ਹਨ, ਜਦੋਂਕਿ 40 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਇਸੇ ਤਰ੍ਹਾਂ ਜ਼ਿਲੇ ਵਿਚ 9 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋਈ ਹੈ, ਜਦੋਂਕਿ 6 ਦੂਜੇ ਜ਼ਿਲਿਆਂ ਦੇ ਰਹਿਣ ਵਾਲੇ ਸਨ।

4652 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਸਿਹਤ ਵਿਭਾਗ ਨੇ ਅੱਜ 4652 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ, ਜਦੋਂਕਿ 2176 ਵਿਅਕਤੀਆਂ ਦੀ ਰਿਪੋਰਟ ਅਜੇ ਪੈਂਡਿੰਗ ਹੈ। ਹੁਣ ਤੱਕ ਸਿਹਤ ਵਿਭਾਗ ਵੱਲੋਂ 247420 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ’ਚੋਂ 235244 ਦੀ ਰਿਪੋਰਟ ਵਿਭਾਗ ਨੂੰ ਮਿਲੀ ਹੈ, ਜਦੋਂਕਿ 216693 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ।

318 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ

ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਸਕ੍ਰੀਨਿੰਗ ਉਪਰੰਤ 318 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਹੈ। ਸਿਵਲ ਸਰਜਨ ਮੁਤਾਬਕ ਮੌਜੁੂਦਾ ਸਮੇਂ ਵਿਚ 4278 ਲੋਕ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ।

ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ’ਚ ਆਏ ਬਿਨਾਂ ਵੀ ਵਧ ਰਹੇ ਕੇਸ

ਜ਼ਿਲੇ ’ਚ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ ਬਿਨਾਂ ਵੀ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਜਿਨ੍ਹਾਂ ਦੇ ਸੰਪਰਕ ਸੂਤਰਾਂ ਦਾ ਪਤਾ ਨਹੀਂ ਲੱਗ ਰਿਹਾ। ਅੱਜ ਸਾਹਮਣੇ ਆਏ ਮਰੀਜ਼ਾਂ ਵਿਚ ਸਿਰਫ 19 ਮਰੀਜ਼ ਹੀ ਅਜਿਹੇ ਸਨ, ਜੋ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ ਸਨ। ਇਸ ਤੋਂ ਇਲਾਵਾ ਬਾਕੀ ਮਰੀਜ਼ਾਂ ਵਿਚੋਂ 44 ਮਰੀਜ਼ ਓ. ਪੀ. ਡੀ. ਵਿਚ ਅਤੇ 60 ਇਨਫਲੂਏਂਜਾ ਦੇ ਲੱਛਣਾਂ ਨਾਲ ਸਾਹਮਣੇ ਅਏ। ਅੱਜ ਸਾਹਮਣੇ ਆਏ ਮਰੀਜ਼ਾਂ ਵਿਚ 5 ਪੁਲਸ ਮੁਲਾਜ਼ਮ ਅਤੇ 3 ਹੈਲਥ ਕੇਅਰ ਵਰਕਰ ਵੀ ਸ਼ਾਮਲ ਸਨ, ਜਦੋਂਕਿ 36 ਮਰੀਜ਼ਾਂ ਦੇ ਸੰਪਰਕ ਸੂਤਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਮ੍ਰਿਤਕ ਮਰੀਜ਼ਾਂ ਦਾ ਵੇਰਵਾ

ਇਲਾਕਾ        ਉਮਰ/ਲਿੰਗ        ਹਸਪਤਾਲ

ਸਮਰਾਲਾ        46 ਸਾਲਾ ਪੁਰਸ਼        ਸੀ. ਐੱਮ. ਸੀ.

ਸ਼ਿਮਲਾਪੁਰੀ        52 ਸਾਲਾ ਪੁਰਸ਼        ਜੀ. ਐੱਨ. ਸੀ.

ਧਰਮਪੁਰਾ        65 ਸਾਲਾ ਪੁਰਸ਼        ਜੀ. ਟੀ. ਬੀ.

ਸੈਕਟਰ 32        72 ਸਾਲਾ ਪੁਰਸ਼        ਐੱਸ. ਪੀ. ਐੱਸ.

ਭਾਮੀਆਂ ਕਲਾਂ        33 ਸਾਲਾ ਪੁਰਸ਼        ਸਿਵਲ ਹਸਪਤਾਲ

ਗੁਰਦੇਵ ਨਗਰ        64 ਸਾਲਾ ਪੁਰਸ਼        ਡੀ. ਐੱਮ. ਸੀ.

ਅਰਬਨ ਅਸਟੇਟ        70 ਸਾਲਾ ਪੁਰਸ਼        ਦੀਪ

ਬੀ. ਆਰ. ਐੱਸ. ਨਗਰ        70 ਸਾਲਾ ਪੁਰਸ਼        ਮਾਹਲ ਹਸਪਤਾਲ

ਜੀ. ਟੀ. ਰੋਡ        53 ਸਾਲਾ ਪੁਰਸ਼        ਰਜਿੰਦਰਾ ਪਟਿਆਲਾ

Bharat Thapa

This news is Content Editor Bharat Thapa