ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਵਧਿਆ, 22 ਨਵੇਂ ਕੇਸਾਂ ਦੀ ਹੋਈ ਪੁਸ਼ਟੀ

Tuesday, Nov 24, 2020 - 05:22 PM (IST)

ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਵਧਿਆ, 22 ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਇਸ ਸਮੇਂ ਕੋਰੋਨਾ ਪੂਰੀ ਤਰ੍ਹਾਂ ਨਾਲ ਹਾਵੀ ਚੱਲ ਰਿਹਾ ਹੈ। ਆਏ ਦਿਨ ਜ਼ਿਲ੍ਹੇ ਅੰਦਰ ਕੋਰੋਨਾ ਨਿੱਤ ਰੋਜ਼ ਮਨੁੱਖੀ ਜਾਨਾਂ ਨਿਗਲ ਰਿਹਾ ਹੈ ਤਾਂ ਦੂਜੇ ਪਾਸੇ ਦਰਜਨਾਂ ਦੀ ਗਿਣਤੀ 'ਚ ਲੋਕ ਪਾਜ਼ੇਟਿਵ ਵੀ ਸਾਹਮਣੇ ਆ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਰੁਕ ਕੇ ਫਿਰ ਤੋਂ ਕੋਰੋਨਾ ਦਾ ਪ੍ਰਕੋਪ ਤੇਜ਼ ਹੋ ਗਿਆ ਹੈ। ਰੋਜ਼ਾਨਾ ਜ਼ਿਲ੍ਹੇ ਅੰਦਰ 1 ਤੋਂ 3 ਤੱਕ ਲੋਕ ਕੋਰੋਨਾ ਕਰਕੇ ਆਪਣੀ ਜਾਨ ਗਵਾ ਰਹੇ ਹਨ, ਜਿਨ੍ਹਾਂ 'ਚ ਮਰਦ-ਔਰਤਾਂ ਦੇ ਨੌਜਵਾਨ ਵਰਗ ਤੋਂ ਲੈ ਕੇ ਬਜ਼ੁਰਗ ਤੱਕ ਸ਼ਾਮਲ ਪਾਏ ਜਾਂਦੇ ਹਨ। 
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ 22 ਹੋਰ ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 7 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 8 ਕੇਸ ਮਲੋਟ, 5 ਕੇਸ ਗਿੱਦੜਬਾਹਾ, 1 ਕੇਸ ਮੰਡੀ ਕਿੱਲਿਆਂਵਾਲੀ ਤੇ 1 ਕੇਸ ਖ਼ਾਨੇ ਕੀ ਢਾਬ ਤੋਂ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਹੁਣ ਮਹਿਕਮੇ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 13 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 455 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 742 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 519 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3496 ਹੋ ਗਈ ਹੈ, ਜਿਸ 'ਚੋਂ ਹੁਣ ਤੱਕ 3189 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 225 ਕੇਸ ਸਰਗਰਮ ਚੱਲ ਰਹੇ ਹਨ। ਇਸ ਤੋਂ ਇਲਾਵਾ 82 ਜਣਿਆਂ ਦੀ ਹੁਣ ਤੱਕ ਕੋਰੋਨਾ ਕਰਕੇ ਮੌਤ ਵੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ : PSEB ਨੇ ਸ਼ੁਰੂ ਕੀਤੀ 10ਵੀਂ ਤੇ 12ਵੀਂ ਦੀ ਸਾਲਾਨਾ ਪ੍ਰੀਖਿਆ ਦੀ ਤਿਆਰੀ, ਸ਼ੈਡਿਊਲ ਜਾਰੀ

ਸੋਮਵਾਰ ਨੂੰ 48 ਕੋਰੋਨਾ ਪੀੜਤ ਆਏ ਸਾਹਮਣੇ 
ਸੋਮਵਾਰ ਨੂੰ ਜ਼ਿਲ੍ਹੇ ਅੰਦਰ ਕੋਰੋਨਾ ਦਾ ਪ੍ਰਭਾਵ ਇਸ ਕਦਰ ਦਰਜ ਕੀਤਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਇਕੱਠੇ 48 ਕੋਰੋਨਾ ਪੀੜਤ ਸਾਹਮਣੇ ਆਏ ਸਨ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 12 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 13 ਕੇਸ ਮਲੋਟ, 7 ਕੇਸ ਗਿੱਦੜਬਾਹਾ, 2 ਕੇਸ ਪਿੰਡ ਮਲੋਟ, 1 ਕੇਸ ਕੁਰਾਈਵਾਲਾ, 1 ਕੇਸ ਅਬੁਲ ਖੁਰਾਣਾ, 1 ਕੇਸ ਹਰੀਕੇ ਕਲਾਂ, 1 ਕੇਸ ਸਮਾਘ, 2 ਕੇਸ ਭੁੱਟੀਵਾਲਾ, 1 ਕੇਸ ਭਲਾਈਆਣਾ, 2 ਕੇਸ ਚੰਨੂੰ, 1 ਕੇਸ ਮਾਹੂਆਣਾ ਅਤੇ 4 ਕੇਸ ਮੰਡੀ ਕਿੱਲਿਆਂਵਾਲੀ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਹੁਣ ਮਹਿਕਮੇ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ।  

ਇਹ ਵੀ ਪੜ੍ਹੋ : ਐੱਸ. ਜੀ. ਪੀ. ਚੋਣਾ : ਭਾਈ ਲੌਂਗੋਵਾਲ ਦਾ ਨਿਰਵਿਰੋਧ ਪ੍ਰਧਾਨ ਚੁਣਿਆ ਜਾਣਾ ਤੈਅ

 


author

Anuradha

Content Editor

Related News