ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ, 22 ਲੋਕਾਂ ਦੀ ਹੋਈ ਮੌਤ ਤੇ 5,136 ਨਵੇਂ ਮਾਮਲੇ ਆਏ ਸਾਹਮਣੇ

Wednesday, Jan 26, 2022 - 09:22 PM (IST)

ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ, 22 ਲੋਕਾਂ ਦੀ ਹੋਈ ਮੌਤ ਤੇ 5,136 ਨਵੇਂ ਮਾਮਲੇ ਆਏ ਸਾਹਮਣੇ

ਚੰਡੀਗੜ੍ਹ (ਬਿਊਰੋ)- ਕੋਰੋਨਾ ਵਾਇਰਸ ਦਾ ਕਹਿਰ ਅੱਜ ਵੀ ਜਾਰੀ ਹੈ, ਜੋ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਦੌਰਾਨ ਜੇਕਰ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਪੰਜਾਬ ’ਚ ਵੀ ਕੋਰੋਨਾ ਆਪਣਾ ਰੂਪ ਵਿਖਾ ਰਿਹਾ ਹੈ। ਜੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 5136 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 22 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ। 

ਇਹ ਵੀ ਪੜ੍ਹੋ : ਰੂਪਨਗਰ 'ਚ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 203, ਲੁਧਿਆਣਾ ’ਚ 638, ਜਲੰਧਰ ’ਚ 555, ਐੱਸ. ਏ. ਐੱਸ. ਨਗਰ ’ਚ 765, ਪਠਾਨਕੋਟ ’ਚ 130, ਅੰਮ੍ਰਿਤਸਰ ’ਚ 345, ਫਤਿਹਗੜ੍ਹ ਸਾਹਿਬ ’ਚ 61, ਗੁਰਦਾਸਪੁਰ ’ਚ 149, ਹੁਸ਼ਿਆਰਪੁਰ ’ਚ 508, ਬਠਿੰਡਾ ’ਚ 342, ਰੋਪੜ ’ਚ 147, ਤਰਨਤਾਰਨ ’ਚ 97, ਫਿਰੋਜ਼ਪੁਰ ’ਚ 203, ਸੰਗਰੂਰ ’ਚ 50, ਮੋਗਾ ’ਚ 102, ਕਪੂਰਥਲਾ ’ਚ 128, ਬਰਨਾਲਾ ’ਚ 55, ਫਾਜ਼ਿਲਕਾ ’ਚ 121, ਸ਼ਹੀਦ ਭਗਤ ਸਿੰਘ ਨਗਰ 66, ਫਰੀਦਕੋਟ 178, ਮਾਨਸਾ 56,  ਮੁਕਤਸਰ ’ਚ 237 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਜ਼ਿਲ੍ਹਾ ਫ਼ਿਰੋਜ਼ਪੁਰ 'ਚ ਅੱਜ ਕੋਰੋਨਾ ਦੇ 203 ਨਵੇਂ ਮਾਮਲੇ ਆਏ ਸਾਹਮਣੇ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 7,28,042 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,081 ਲੋਕਾਂ ਦੀ ਮੌਤ ਹੋ ਚੁੱਕੀ ਹੈ। 670642 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਸਕਾਟਲੈਂਡ: ਜ਼ਿਆਦਾਤਰ ਨਰਸਾਂ ਆਪਣੀ ਨੌਕਰੀ ਛੱਡਣ ਲਈ ਹਨ ਤਿਆਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News