ਸੰਗਰੂਰ 'ਚ 'ਕੋਰੋਨਾ' ਦਾ ਕਹਿਰ ਜਾਰੀ, 22 ਨਵੇਂ ਮਾਮਲੇ ਆਏ ਸਾਹਮਣੇ (ਵੀਡੀਓ)
Tuesday, May 05, 2020 - 01:47 PM (IST)
ਸੰਗਰੂਰ (ਬੇਦੀ) : ਪੰਜਾਬ 'ਚ ਦਿਨ-ਬ-ਦਿਨ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਵਾਇਰਸ ਦੇ 22 ਨਵੇਂ ਮਾਮਲੇ ਆਏ ਸਾਹਮਣੇ ਆਏ ਹਨ। 22 ਕੇਸ ਪਾਜ਼ੇਟਿਵ ਆਉਣ ਕਾਰਨ ਜ਼ਿਲ੍ਹੇ ਅੰਦਰ ਅਫਰਾ-ਤਫੜੀ ਮਚ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰਾਜ ਕੁਮਾਰ ਨੇ ਦੱਸਿਆ ਹੈ ਕਿ ਪਿਛਲੇ ਦਿਨੀਂ ਨੰਦੇੜ ਸਾਹਿਬ ਤੋਂ ਆਈਆਂ ਸੰਗਤਾਂ ਦੇ ਸੈਂਪਲ ਲਏ ਸਨ, ਜਿਨ੍ਹਾਂ 'ਚੋਂ ਅੱਜ 22 ਕੇਸ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਕੋਰੋਨਾ ਦਾ ਵੱਡਾ 'ਧਮਾਕਾ', 39 ਸ਼ਰਧਾਲੂਆਂ ਸਣੇ 42 ਦੀ ਰਿਪੋਰਟ ਆਈ ਪਾਜ਼ੇਟਿਵ
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1374 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1374 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 215, ਲੁਧਿਆਣਾ 135, ਜਲੰਧਰ 140, ਮੋਹਾਲੀ 'ਚ 94, ਪਟਿਆਲਾ 'ਚ 87, ਹੁਸ਼ਿਆਰਪੁਰ 'ਚ 86, ਤਰਨਾਰਨ 40, ਪਠਾਨਕੋਟ 'ਚ 27, ਮਾਨਸਾ 'ਚ 17, ਕਪੂਰਥਲਾ 15, ਫਰੀਦਕੋਟ 18, ਸੰਗਰੂਰ 'ਚ 84, ਨਵਾਂਸ਼ਹਿਰ 'ਚ 85, ਰੂਪਨਗਰ 16, ਫਿਰੋਜ਼ਪੁਰ 'ਚ 40, ਬਠਿੰਡਾ 36, ਗੁਰਦਾਸਪੁਰ 77, ਫਤਿਹਗੜ੍ਹ ਸਾਹਿਬ 'ਚ 16, ਬਰਨਾਲਾ 19, ਫਾਜ਼ਿਲਕਾ 34, ਮੋਗਾ 28, ਮੁਕਤਸਰ ਸਾਹਿਬ 65 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 25 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹ ਵੀ ਪੜ੍ਹੋ : ਜਲੰਧਰ 'ਚੋਂ ਨਵੇਂ 9 ਕੋਰੋਨਾ ਦੇ ਪਾਜ਼ੇਟਿਵ ਕੇਸ ਆਏ ਸਾਹਮਣੇ