22 ਸਤੰਬਰ ਪੰਜਾਬ ਦੇ ਇਸ ਇਲਾਕੇ ਵਿਚ ਛੁੱਟੀ ਦਾ ਐਲਾਨ

Sunday, Sep 17, 2023 - 07:09 PM (IST)

22 ਸਤੰਬਰ ਪੰਜਾਬ ਦੇ ਇਸ ਇਲਾਕੇ ਵਿਚ ਛੁੱਟੀ ਦਾ ਐਲਾਨ

ਗੁਰਦਾਸਪੁਰ (ਹਰਮਨ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਡਾ. ਹਿਮਾਂਸ਼ੂ ਅਗਰਵਾਲ, ਆਈ. ਏ. ਐੱਸ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਮਿਤੀ 22 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਬ-ਡਵੀਜ਼ਨ ਬਟਾਲਾ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਗੈਰ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਵਿਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਭਾਜਪਾ ਵੱਲੋਂ ਨਵੀਂ ਕਾਰਜਕਾਰਨੀ ਦਾ ਐਲਾਨ

ਡਿਪਟੀ ਕਮਿਸ਼ਨਰ ਨੇ ਇਹ ਹੁਕਮ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

ਇਹ ਵੀ ਪੜ੍ਹੋ : ਪੰਜਾਬ ’ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ ’ਚ ਪਿਆ ਭਾਰੀ ਮੀਂਹ, ਜਾਣੋ ਅੱਗੇ ਕਿਹੋ ਜਿਹਾ ਰਹੇਗਾ ਮੌਸਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News