ਜਲੰਧਰ ਦੇ ਇਸ ਫਾਰਮ ’ਚ ਲੱਗੀ ਭਿਆਨਕ ਅੱਗ, 22 ਟਰੈਕਟਰ ਹੋਏ ਸੜ ਕੇ ਸੁਆਹ

Friday, Apr 09, 2021 - 05:57 PM (IST)

ਜਲੰਧਰ (ਮਹੇਸ਼)— ਥਾਣਾ ਸਦਰ ਦੀ ਪੁਲਸ ਚੌਕੀ ਜਲੰਧਰ ਹਾਈਟਸ ਦੇ ਅਧੀਨ ਆਉਂਦੇ ਪਿੰਡ ਕਾਦੀਆਂਵਾਲੀ ’ਚ ਉਦੋਪੁਰ ਰੋਡ ’ਤੇ ਸਥਿਤ ਸੰਘਾ ਫਾਰਮ ’ਚ ਸ਼ੈੱਡ ’ਚ ਖੜ੍ਹੇ 22 ਟਰੈਕਟਰਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਦੇ ਹੀ ਜਲੰਧਰ ਕੈਂਟ ਦੇ ਏ. ਸੀ. ਪੀ. ਮੇਜਰ ਸਿੰਘ ਅਤੇ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਰੁਪਿੰਦਰ ਸਿੰਘ ਅਤੇ ਜਲੰਧਰ ਹਾਈਟਸ ਪੁਲਸ ਚੌਂਕੀ ਦੇ ਇੰਚਾਰਜ ਜਸਵੀਰ ਚਾਂਦ ਮੌਕੇ ’ਤੇ ਪਹੁੰਚੇ। 

ਇਹ ਵੀ ਪੜ੍ਹੋ :ਵਿਆਹ ਦਾ ਲਾਰਾ ਲਾ ਰੋਲਦਾ ਰਿਹਾ ਕੁੜੀ ਦੀ ਪੱਤ, ਡਾਕਟਰ ਕੋਲ ਪੁੱਜੀ ਤਾਂ ਸਾਹਮਣੇ ਆਏ ਸੱਚ ਨੇ ਉਡਾਏ ਪਰਿਵਾਰ ਦੇ ਹੋਸ਼

PunjabKesari

ਜਾਣਕਾਰੀ ਦਿੰਦੇ ਹੋਏ ਸੰਘਾ ਫਾਰਮ ਦੇ ਮਾਲਕ ਜੰਗ ਬਹਾਦੁਰ ਸਿੰਘ ਹਰਦੇਵ ਸਿੰਘ ਸਿੰਗਾਰ ਵਾਸੀ ਪਿੰਡ ਕਾਦੀਆਂਵਾਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਅਚਾਨਕ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਫਾਰਮ ’ਤੇ ਖੜ੍ਹੇ ਸਾਰੇ ਟਰੈਕਟਰਾਂ ਨੂੰ ਅੱਗ ਲੱਗ ਗਈ ਹੈ। ਇਸ ਦੇ ਤੁਰੰਤ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਵੇਖਿਆ ਕਿ ਸਾਰੇ ਟਰੈਕਟਰ ਸੜ ਕੇ ਸੁਆਹ ਹੋ ਚੁੱਕੇ ਸਨ। 

ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ

PunjabKesari

ਏ. ਸੀ. ਪੀ. ਮੇਜਰ ਸਿੰਘ ਨੇ ਕਿਹਾ ਕਿ ਪੁਲਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਅਜੇ ਤੱਕ ਟਰੈਕਟਰਾਂ ਨੂੰ ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬਿ੍ਰਗੇਡ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ ਪਰ ਸਾਰੇ ਟਰੈਕਟਰ ਬੂੁਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੇ ਸਨ। ਪੁਲਸ ਨੇ ਅਜੇ ਤੱਕ ਇਸ ਸਬੰਧੀ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਹੈ। 

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ ਸਬੰਧੀ ਜਲੰਧਰ ਦੇ ਡੀ. ਸੀ. ਹੋਏ ਸਖ਼ਤ, ਜਾਰੀ ਕੀਤੀਆਂ ਇਹ ਹਦਾਇਤਾਂ

PunjabKesari

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਦੀ ਸ਼ਿਕਾਰ 7 ਸਾਲਾ ਬੱਚੀ ਲੜ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਲੜਾਈ, PGI ਚੰਡੀਗੜ੍ਹ ਕੀਤਾ ਗਿਆ ਰੈਫਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News