ਖੁਸ਼ੀਆਂ ’ਚ ਪਏ ਵੈਣ, ਆਈਲੈਟਸ ਕਰਨ ਜਾ ਰਹੀ ਕੁੜੀ ਨੂੰ ਰਸਤੇ ’ਚ ਮਿਲੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ

Monday, Sep 19, 2022 - 04:33 PM (IST)

ਖੁਸ਼ੀਆਂ ’ਚ ਪਏ ਵੈਣ, ਆਈਲੈਟਸ ਕਰਨ ਜਾ ਰਹੀ ਕੁੜੀ ਨੂੰ ਰਸਤੇ ’ਚ ਮਿਲੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਅਬੋਹਰ (ਰਹੇਜਾ) : ਅੱਜ ਸਵੇਰੇ ਨਾਮਦੇਵ ਚੌਂਕ ਵਿਖੇ ਟਰਾਲੀ ਦੀ ਲਪੇਟ 'ਚ ਆਉਣ ਨਾਲ ਐਕਟਿਵਾ ਸਵਾਰ ਨਵ-ਵਿਆਹੁਤਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਮ੍ਰਿਤਕ ਵਿਆਹੁਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਮ੍ਰਿਤਕ ਜਵਾਨ ਕੁੜੀ ਦੇ ਪਰਿਵਾਰ ਵਾਲਿਆਂ ਦਾ ਰੂ-ਰੂ ਬੁਰਾ ਹਾਲ ਹੋ ਗਿਆ ਹੈ। 

ਇਹ ਵੀ ਪੜ੍ਹੋ- 20 ਸਾਲਾ ਮੁੰਡੇ ਨੂੰ 2 ਬੱਚਿਆਂ ਦੀ ਮਾਂ ਨਾਲ ਹੋਇਆ ਪਿਆਰ, ਪਰਵਾਨ ਨਾ ਚੜ੍ਹਿਆ ਤਾਂ ਦੋਹਾਂ ਨੇ ਨਿਗਲਿਆ ਜ਼ਹਿਰ

ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਵਨੀਤ ਕੌਰ (22) ਪਤਨੀ ਗੁਰਤੇਜ ਸਿੰਘ ਵਜੋਂ ਹੋਈ ਹੈ। ਉਸ ਦਾ ਵਿਆਹ ਕਰੀਬ 6 ਮਹੀਨੇ ਪਹਿਲਾਂ ਹੀ ਹੋਇਆ ਸੀ ਅਤੇ ਉਹ ਹਨੂੰਮਾਨਗੜ੍ਹ ਰੋਡ ਵਿਖੇ ਆਈਲੈਟਸ ਕਰਦੀ ਸੀ। ਅੱਜ ਸਵੇਰੇ ਉਹ 8 ਵਜੇ ਦੇ ਕਰੀਬ ਉਹ ਆਪਣੇ ਪਤੀ ਨੂੰ ਮਲੋਟ ਚੌਂਕ 'ਚ ਛੱਡ ਕੇ ਆਪਣੇ ਆਈਲੈਟਸ ਸੈਂਟਰ ਲਈ ਸਕੂਟਰੀ 'ਤੇ ਰਵਾਨਾ ਹੋ ਗਈ। ਇਸ ਦੌਰਾਨ ਜਦੋਂ ਉਹ ਨਾਮਦੇਵ ਚੌਂਕ ਨੇੜੇ ਪਹੁੰਚੀ ਤਾਂ ਇਕ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵਿਆਹੁਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਿੱਪਰ ਵਾਲਾ ਇਸ ਤੋਂ ਬਾਅਦ ਫ਼ਰਾਰ ਹੋਣ ਦੀ ਫਿਰਾਕ 'ਚ ਸੀ ਪਰ ਮੌਕੇ 'ਤੇ ਮੌਜੂਦ ਲੋਕਾਂ ਦੀ ਮੁਸਤੈਦੀ ਕਰਕੇ ਉਹ ਭੱਜਣ 'ਚ ਕਾਮਯਾਬ ਨਹੀਂ ਹੋਇਆ ਅਤੇ ਲੋਕਾਂ ਨੇ ਉਸ ਦੀ ਚੰਗੀ ਕੁੱਟਮਾਰ ਕੀਤੀ। ਲੋਕਾਂ ਵੱਲੋਂ ਇਸ ਦੀ ਜਾਣਕਾਰੀ ਸਥਾਨਕ ਪੁਲਸ ਥਾਣੇ ਦਿੱਤੀ ਗਈ। ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।   

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News