ਕਪੂਰਥਲਾ: ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਪਿੱਜ਼ਾ ਲੈਣ ਗਏ 22 ਸਾਲਾ ਨੌਜਵਾਨ ਦੀ ਦਰਦਨਾਕ ਮੌਤ
Wednesday, Dec 07, 2022 - 07:09 PM (IST)

ਕਪੂਰਥਲਾ (ਚੰਦਰ, ਓਬਰਾਏ)- ਕਪੂਰਥਲਾ 'ਚ ਦੇਰ ਰਾਤ ਵਾਪਰੇ ਇਕ ਸੜਕ ਹਾਦਸੇ ਵਿਚ 22 ਸਾਲਾ ਨੌਜਵਾਨ ਦੀ ਮੌਤ ਹੋਰ ਗਈ। ਉਕਤ ਨੌਜਵਾਨ ਆਪਣੇ ਪਰਿਵਾਰ ਲਈ ਪਿੱਜ਼ਾ ਲੈ ਕੇ ਆਪਣੇ ਘਰ ਜਾ ਰਿਹਾ ਸੀ ਪਰ ਰਸਤੇ 'ਚ ਕਪੂਰਥਲਾ ਜਲੰਧਰ ਰੋਡ 'ਤੇ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਉਸ ਦੀ ਕਾਰ ਬੇਕਾਬੂ ਹੋ ਗਈ, ਜਿਸ ਕਾਰਨ ਉਸ ਦੀ ਕਾਰ ਪਲਟ ਗਈ। ਕਾਰ ਕੰਧ ਨਾਲ ਟਕਰਾ ਗਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਯੂਰਪ ਜਾਂਦੇ ਸਮੇਂ ਕਪੂਰਥਲਾ ਦੇ ਵਿਅਕਤੀ ਦੀ ਰਸਤੇ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਉਕਤ ਨੌਜਵਾਨ ਨੇ ਇਲਾਜ ਲਈ ਲਿਜਾਂਦੇ ਸਮੇਂ ਰਸਤੇ 'ਚ ਹੀ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਰਾਗਵ ਬਹਿਲ ਪੁੱਤਰ ਮਨੋਜ ਬਹਿਲ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਪ੍ਰੇਮੀ ਨੇ ਪ੍ਰੇਮਿਕਾ ਨੂੰ ਦਿੱਤੀ ਰੂਹ ਕੰਬਾਊ ਮੌਤ, ਤਬੇਲੇ 'ਚ ਦਫ਼ਨਾਈ ਲਾਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ