ਅੰਮ੍ਰਿਤਸਰ ’ਚ ਵੱਡੀ ਵਾਰਦਾਤ, 22 ਸਾਲਾ ਨੌਜਵਾਨ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ

09/05/2021 5:57:41 PM

ਅੰਮ੍ਰਿਤਸਰ (ਅਗਨੀਹੋਤਰੀ) : ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਕੋਲ ਸਥਿਤ ਇਕ ਘਰ ਵਿਚ ਨੌਜਵਾਨ ਦੀ ਗੋਲੀ ਲੱਗਣ ਕਾਰਣ ਮੌਤ ਹੋ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਮਾਂ ਦੀ ਕੁਝ ਮਹੀਨੇ ਪਹਿਲਾਂ ਮੌਤ ਹੋ ਗਈ ਸੀ ਅਤੇ ਇਸ ਕਾਰਣ ਉਹ ਮਾਨਸਿਕ ਤੌਰ ’ਤੇ ਵੀ ਪ੍ਰੇਸ਼ਾਨ ਸੀ ਅਤੇ ਉਸ ਨੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਦੀਪ ਸਿੰਘ (22) ਪੁੱਤਰ ਹਰਪਾਲ ਸਿੰਘ ਵਾਸੀ ਗੁਰਦੁਆਰਾ ਸ੍ਰੀ ਸੰਨ ਸਾਹਿਬ ਰੋਡ, ਗੁਰੂ ਕੀ ਵਡਾਲੀ ਛੇਹਰਟਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਭੂਤ ਨੂੰ ਲੈ ਕੇ ਭਿੜੇ ਦੋ ਪਰਿਵਾਰ, ਹੈਰਾਨ ਕਰਨ ਵਾਲੀ ਹੈ ਅਮਰਗੜ੍ਹ ਦੀ ਇਹ ਘਟਨਾ

ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕਰੀਬ 9 ਵਜੇ ਸੰਦੀਪ ਨੇ ਆਪਣੇ ਘਰ ਵਿਚ ਹੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮੌਤ ਦੇ ਕਾਰਨਾਂ ਦਾ ਸਪੱਸ਼ਟ ਤੌਰ ’ਤੇ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਉਧਰ ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਬੇਨਕਾਬ ਹੋਇਆ ਜਿਸਮ ਫਿਰੋਸ਼ੀ ਦਾ ਅੱਡਾ, ਪੁਲਸ ਨੇ ਇੰਝ ਭੰਨਿਆ ਭਾਂਡਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News