ਪੰਜਾਬ ''ਚ ਵੱਡੀ ਵਾਰਦਾਤ, 2 ਧਿਰਾਂ ''ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ

Tuesday, Jul 23, 2024 - 06:27 PM (IST)

ਪੰਜਾਬ ''ਚ ਵੱਡੀ ਵਾਰਦਾਤ, 2 ਧਿਰਾਂ ''ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ

ਬਟਾਲਾ- ਬਟਾਲਾ ਦੇ ਮਾਡਲ ਟਾਊਨ ਇਲਾਕੇ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਤ ਇਸ ਮਾਮਲਾ ਭਾਈਆ ਵਾਲੀ ਗਲੀ ਦਾ ਹੈ ਜਿਥੇ ਦੋ ਧਿਰਾਂ 'ਚ ਲੜਾਈ ਹੋ ਜਾਂਦੀ ਹੈ ਅਤੇ ਫਾਇਰ ਕੀਤੇ ਗਏ।

ਇਹ ਵੀ ਪੜ੍ਹੋ-ਕੇਂਦਰੀ ਬਜਟ 'ਤੇ ਬੋਲੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕਿਹਾ- ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ

ਇਸ ਵਿਚਾਲੇ ਜਦੋਂ ਨੌਜਵਾਨਾਂ ਨੇ ਫਾਇਰਿੰਗ ਕੀਤੀ ਤਾਂ ਇਕ 22 ਸਾਲਾ ਨੌਜਵਾਨ ਯੂਦਵੀਰ ਦੀ ਗੋਲੀ ਲਗਣ ਨਾਲ ਮੌਤ ਹੋ ਗਈ। ਉਥੇ ਹੀ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ । ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਸਮੁੰਦਰੀ ਜਹਾਜ਼ ਡੁੱਬਣ ਕਾਰਨ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਦਾ ਇਕਲੌਤਾ ਸਹਾਰਾ ਹੈ ਦੀਪਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News