ਕੈਂਸਰ ਦੀ ਬੀਮਾਰੀ ਕਾਰਨ 22 ਸਾਲਾ ਨੌਜਵਾਨ ਦੀ ਮੌਤ

Thursday, Mar 12, 2026 - 10:47 AM (IST)

ਕੈਂਸਰ ਦੀ ਬੀਮਾਰੀ ਕਾਰਨ 22 ਸਾਲਾ ਨੌਜਵਾਨ ਦੀ ਮੌਤ

ਬਠਿੰਡਾ (ਮਨਜੀਤ) : ਜ਼ਿਲ੍ਹੇ ਦੇ ਪਿੰਡ ਫਰੀਦਕੋਟ ਕੋਟਲੀ ’ਚ ਇਕ ਨੌਜਵਾਨ ਦੀ ਕੈਂਸਰ ਦੀ ਭਿਆਨਕ ਬੀਮਾਰੀ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ (22) ਵਜੋਂ ਹੋਈ ਹੈ, ਜੋ ਹਾਲੇ ਕੁਆਰਾ ਸੀ। ਨੌਜਵਾਨ ਦੀ ਅਚਾਨਕ ਮੌਤ ਨਾਲ ਪਿੰਡ ਅਤੇ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਹਰਪ੍ਰੀਤ ਸਿੰਘ ਦੇ ਪਹਿਲਾ ਪੈਰ ’ਚ ਇਕ ਗੰਢ ਬਣ ਗਈ ਸੀ, ਜੋ ਬਾਅਦ ’ਚ ਕੈਂਸਰ ਦੀ ਬੀਮਾਰੀ ’ਚ ਤਬਦੀਲ ਹੋ ਗਈ। ਪਰਿਵਾਰ ਵੱਲੋਂ ਉਸ ਦਾ ਇਲਾਜ ਕਰਵਾਉਣ ਲਈ ਕਾਫੀ ਯਤਨ ਕੀਤੇ ਗਏ।

ਇਲਾਜ ਦੌਰਾਨ ਡਾਕਟਰਾਂ ਨੇ ਕੈਂਸਰ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਹਰਪ੍ਰੀਤ ਦਾ ਅੱਧਾ ਪੈਰ ਵੀ ਕੱਟ ਦਿੱਤਾ ਪਰ ਇਸ ਦੇ ਬਾਵਜੂਦ ਵੀ ਉਸ ਦੀ ਜਾਨ ਨਹੀਂ ਬਚ ਸਕੀ। ਉਕਤ ਨੌਜਵਾਨ ਦਾ ਬਠਿੰਡਾ ਦੇ ਕੈਂਸਰ ਹਸਪਤਾਲ ’ਚ ਲੰਬੇ ਸਮੇਂ ਤੋਂ ਇਲਾਜ ਚੱਲ ਰਿਹਾ ਸੀ। ਕਿਸਾਨ ਆਗੂ ਹਰਵਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਹਿੰਮਤੀ ਅਤੇ ਮਿਲਣਸਾਰ ਸੁਭਾਅ ਦਾ ਮਾਲਕ ਸੀ। ਉਸ ਦੀ ਅਚਨਚੇਤ ਮੌਤ ਨਾਲ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਵੱਡਾ ਸਦਮਾ ਲੱਗਿਆ ਹੈ।

ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਮਾਲਵਾ ਖੇਤਰ ਵਿਚ ਕੈਂਸਰ ਦੀ ਬੀਮਾਰੀ ਲਗਾਤਾਰ ਪੈਰ ਪਸਾਰ ਰਹੀ ਹੈ। ਪਿੰਡਾਂ ’ਚ ਇਸ ਬੀਮਾਰੀ ਦੇ ਦਰਜਨਾਂ ਮਰੀਜ਼ ਮਿਲ ਜਾਣਗੇ, ਜੋ ਇਕ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਕੈਂਸਰ ਵਰਗੀ ਖ਼ਤਰਨਾਕ ਬੀਮਾਰੀ ਦੇ ਕਾਰਨਾਂ ਦੀ ਜਾਂਚ ਕਰ ਕੇ ਇਲਾਕੇ ਦੇ ਲੋਕਾਂ ਨੂੰ ਬਚਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ।


author

Babita

Content Editor

Related News