ਸਮੁੰਦਰੀ ਜਹਾਜ਼ ਡੁੱਬਣ ਕਾਰਨ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਦਾ ਇਕਲੌਤਾ ਸਹਾਰਾ ਹੈ ਦੀਪਕ

Tuesday, Jul 23, 2024 - 06:26 PM (IST)

ਹੁਸ਼ਿਆਰਪੁਰ (ਅਮਰੀਕ)- ਬੀਤੇ ਦਿਨੀਂ ਓਮਾਨ ਦੇ ਸਮੁੰਦਰ 'ਚ ਇਕ ਤੇਲ ਟੈਕਰ ਵਾਲਾ ਜਹਾਜ਼ ਪਾਣੀ ਵਿੱਚ ਡੁੱਬ ਗਿਆ ਸੀ ਜਿਸ 'ਚ 16 ਕਰੂ ਮੈਂਬਰਾ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ । ਇਸ ਕਰੂ ਮੈਂਬਰਾਂ 'ਚ 2 ਪੰਜਾਬ ਦੇ ਵੀ ਹਨ। ਜਿਸ 'ਚ ਇਕ 22  ਸਾਲਾ ਨੌਜਵਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਦੇਪਰ ਦਾ ਰਹਿਣ ਵਾਲਾ ਹੈ ਜੋ ਕਿ ਪਿਛਲੇ ਅੱਠ ਦਿਨਾਂ ਤੋਂ ਸਮੁੰਦਰ 'ਚ ਲਾਪਤਾ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਓਮਾਨ 'ਚ ਸਮੁੰਦਰੀ ਜਹਾਜ਼ ਦਾ ਹਾਦਸਾਗ੍ਰਸਤ ਹੋਣ ਦਾ ਮਾਮਲਾ, ਲਾਪਤਾ 6 ਕਰੂ ਮੈਂਬਰਾਂ 'ਚੋਂ 4 ਦੱਸੇ ਜਾ ਰਹੇ ਭਾਰਤ

ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 14 ਜੁਲਾਈ ਨੂੰ ਓਮਾਨ 'ਚ ਉਨ੍ਹਾਂ ਦੇ ਮੁੰਡੇ ਦਾ ਸਮੁੰਦਰੀ ਜਹਾਜ਼ ਮੌਸਮ ਖ਼ਰਾਬ ਹੋਣ ਕਾਰਨ ਪਾਣੀ ਵਿੱਚ ਡੁੱਬ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਮੁੰਡਾ ਲਗਾਤਾਰ ਲਾਪਤਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਪਨੀ ਤੋਂ ਤਿੰਨ ਦਿਨ ਪਹਿਲਾਂ ਹੀ ਫੋਨ ਆਇਆ ਸੀ ਕਿ ਉਨ੍ਹਾਂ ਦਾ ਮੁੰਡਾ ਦੀਪਕ ਸਿੰਘ ਜਹਾਜ਼ ਡੁੱਬਣ ਕਾਰਨ ਲਾਪਤਾ ਚੱਲ ਰਿਹਾ ਹੈ। ਜਿਸ ਕਰਕੇ ਸਾਰੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ 16 ਕਰੂ ਮੈਂਬਰਾਂ 'ਚੋਂ 10 ਮੈਂਬਰਾ ਨੂੰ ਰੈਸਕਿਊ ਕਰ ਲਿਆ ਗਿਆ ਹੈ ਤੇ ਬਾਕੀ ਉਨ੍ਹਾਂ ਦੇ ਮੁੰਡੇ ਸਮੇਤ 6 ਨੂੰ ਲੱਭਣ ਲਈ ਵੀ ਲਗਾਤਾਰ ਸਰਚ ਅਭਿਆਨ ਜਾਰੀ ਹੈ । 

PunjabKesari

ਇਹ ਵੀ ਪੜ੍ਹੋ- ਸਬਜ਼ੀਆਂ ਦੇ ਵਧੇ ਰੇਟਾਂ ਨੇ ਵਿਗਾੜਿਆ ਰਸੋਈ ਦਾ ਬਜਟ, ਟਮਾਟਰ ਦੀਆਂ ਕੀਮਤਾਂ 'ਚ ਆਇਆ ਭਾਰੀ ਉਛਾਲ

ਇਸ ਦੌਰਾਨ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। ਸਦਮੇ 'ਚ ਡੁੱਬੇ ਪਰਿਵਾਰ ਨੇ ਕਿਹਾ ਕਿ ਸਾਡਾ ਮੁੰਡਾ ਇਕਲੌਤਾ ਘਰ 'ਚ ਕਮਾਉਣ ਵਾਲਾ ਹੈ ਪਰ ਜਿਸ ਦਿਨ ਦਾ ਉਹ ਲਾਪਤਾ ਹੋਇਆ ਹੈ ਪੂਰੇ ਪਰਿਵਾਰ ਦਾ ਉਸ ਦਿਨ ਦੀ ਰੋ-ਰੋ ਬੂਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਹਰ ਤੋਂ ਖ਼ਬਰਾਂ ਮਿਲ ਰਹੀਆਂ ਹਨ ਕਿ ਸਰਚ ਆਪ੍ਰੇਸ਼ਨ ਬੰਦ ਕਰ ਦਿੱਤਾ ਗਿਆ ਹੈ ਜਿਸ ਕਰਕੇ ਪੂਰੇ ਪਰਿਵਾਰ 'ਚ ਇਸ ਵੇਲੇ ਡਰ ਦਾ ਮਾਹੋਲ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮੁੰਡੇ ਨੂੰ ਲੱਭਣ ਲਈ ਇਹ ਸਰਚ ਆਪ੍ਰੇਸ਼ਨ ਲਗਾਤਾਰ ਚਲਾਇਆ ਜਾਵੇ ਜਦੋਂ ਤੱਕ ਉਨ੍ਹਾਂ ਦੇ ਮੁੰਡੇ ਦਾ ਪਤਾ ਨਹੀਂ ਚੱਲਦਾ।

ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News