ਲਾਡਾਂ ਨਾਲ ਪਾਲ਼ੇ ਪੁੱਤ ਨਾਲ ਵਾਪਰਿਆ ਦਰਦਨਾਕ ਭਾਣਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

Tuesday, May 23, 2023 - 06:26 PM (IST)

ਲਾਡਾਂ ਨਾਲ ਪਾਲ਼ੇ ਪੁੱਤ ਨਾਲ ਵਾਪਰਿਆ ਦਰਦਨਾਕ ਭਾਣਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਚੀਮਾ ਮੰਡੀ (ਗੋਇਲ, ਸਿੰਗਲਾ) : ਪਿੰਡ ਸਤੌਜ ਤੋਂ ਬਹੁਤ ਹੀ ਦੁਖ਼ਦਾਇਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜੋਧਾ ਸਿੰਘ (22) ਪੁੱਤਰ ਕਰਨੈਲ ਸਿੰਘ ਵਜੋ ਹੋਈ ਹੈ। ਜਾਣਕਾਰੀ ਮੁਤਾਬਕ ਜੋਧਾ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਸਤੌਜ ਕਣਕਵਾਲ ਭੰਗੂਆਂ ਨੇੜੇ ਕੰਬਾਈਨ ਧੋਹ ਰਹੇ ਸਨ।

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੀ ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ, ਆਪਸ 'ਚ ਭਿੜੇ ਕੈਦੀ, ਤਿੱਖੇ ਚਮਚੇ ਨਾਲ ਕੀਤੇ ਵਾਰ

ਇਸ ਮੌਕੇ ਜਦੋਂ ਜੋਧਾ ਸਿੰਘ ਨੇ ਉੱਥੇ ਡਿੱਗੀ ਹੋਈ ਬਿਜਲੀ ਦੀ ਤਾਰ ਨੂੰ ਹਟਾਉਣ ਲਈ ਉਸ ਨੂੰ ਹੱਥ ਲਗਾਇਆ ਤਾਂ ਉਸ ਵਿੱਚ ਜੋੜ ਹੋਣ ਕਾਰਨ ਉਸ ਨੂੰ ਕਰੰਟ ਦਾ ਬਹੁਤ ਹੀ ਤੇਜ਼ ਝਟਕਾ ਲੱਗਿਆ। ਜਿਸ ਦੇ ਚੱਲਦਿਆਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕੰਬਾਈਨ ਵਿੱਚ ਕਰੰਟ ਆਉਣ ਕਾਰਨ ਉੱਥੇ ਹਾਜ਼ਰ ਸਤਨਾਮ ਸਿੰਘ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ਼ ਦਾਖ਼ਲ ਕਰਵਾਇਆ ਗਿਆ। 

ਇਹ ਵੀ ਪੜ੍ਹੋ- ਕਾਲ ਬਣ ਕੇ ਆਇਆ ਬੇਸਹਾਰਾ ਪਸ਼ੂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਗੱਭਰੂ ਪੁੱਤ

ਹਸਪਤਾਲ 'ਚ ਦਾਖ਼ਲ ਸਤਨਾਮ ਸਿੰਘ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਲੋਕਲ ਗੁਰਦੁਆਰਾ ਕਮੇਟੀ ਸਤੌਜ ਦੇ ਪ੍ਰਧਾਨ ਕਰਨੈਲ ਸਿੰਘ ਦੇ 22 ਸਾਲਾ ਨੌਜਵਾਨ ਪੁੱਤ ਜੋਧਾ ਸਿੰਘ ਦੀ ਅਚਾਨਕ ਹੋਈ ਮੌਤ ਨਾਲ ਜਿੱਥੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੋੜ ਗਈ ਹੈ ਉੱਥੇ ਹੀ ਜਵਾਨ ਪੁੱਤ ਦੀ ਮੌਤ 'ਤੇ ਪਰਿਵਾਰ 'ਚ ਵੀ ਗਮਗੀਨ ਮਾਹੌਲ ਪਾਇਆ ਜਾ ਰਿਹਾ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News