ਤਰਨਤਾਰਨ ਜ਼ਿਲ੍ਹੇ 'ਚ ਚੋਣ ਪ੍ਰਕਿਰਿਆ ਮੁਕੰਮਲ, 52.1 ਫ਼ੀਸਦੀ ਹੋਈ ਵੋਟਿੰਗ
Tuesday, Oct 15, 2024 - 03:35 PM (IST)
ਤਰਨਤਾਰਨ (ਰਮਨ)- ਤਰਨਤਾਰਨ ਜ਼ਿਲ੍ਹੇ ਵਿੱਚ ਪੰਚਾਇਤ ਚੋਣਾਂ ਲਈ ਵੋਟਿੰਗ ਦਾ ਕੰਮ ਅਮਨ-ਅਮਾਨ ਤੇ ਸ਼ਾਂਤੀਪੂਰਨ ਤਰੀਕੇ ਨਾਲ ਮੁਕੰਮਲ ਹੋ ਗਿਆ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 228 ਪਿੰਡਾਂ ਵਿੱਚ ਵੋਟਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਇਆ, ਜਿਸ ਤਹਿਤ ਲੋਕਾਂ ਵੱਲੋਂ ਪੰਚਾਇਤਾਂ ਦੀ ਚੋਣ ਲਈ ਵਧ-ਚੜ੍ਹ ਕੇ ਹਿੱਸਾ ਲਿਆ ਗਿਆ।
ਇਹ ਵੀ ਪੜ੍ਹੋ- ਵੋਟਿੰਗ ਸ਼ੁਰੂ ਹੁੰਦਿਆਂ ਹੀ ਲੱਗੀਆਂ ਲੰਮੀਆਂ ਲਾਈਨਾਂ, ਭਾਰੀ ਉਤਸ਼ਾਹ ਨਜ਼ਰ ਆ ਰਹੇ ਵੋਟਰ
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਗਭਗ 52.1 ਫੀਸਦੀ ਵੋਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਵਲੋਂ ਦਿੱਤੇ ਸਹਿਯੋਗ ਤੇ ਚੋਣ ਅਮਲੇ ਵੱਲੋਂ ਡਿਊਟੀ ਪੂਰੀ ਸਮਰਪਣ ਭਾਵਨਾ ਨਾਲ ਨਿਭਾਉਣ ਦੇ ਕਾਰਨ ਜ਼ਿਲ੍ਹਾ ਪ੍ਰਸ਼ਾਸ਼ਨ ਸਮੁੱਚਾ ਚੋਣ ਅਮਲ ਸ਼ਾਂਤੀਪੂਰਨ ਤਰੀਕੇ ਨਾਲ ਮੁਕੰਮਲ ਕਰਨ ਵਿੱਚ ਸਫਲ ਰਿਹਾ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਹੋ ਰਹੀਆਂ ਪੰਚਾਇਤ ਚੋਣਾਂ- 2024 ਤਹਿਤ ਤਰਨਤਾਰਨ ਦੇ ਵੱਖ-ਵੱਖ ਪਿੰਡਾਂ 'ਚ ਅੱਜ ਵੋਟਾਂ ਦਾ ਕੰਮ ਸਵੇਰੇ 8 ਵਜੇ ਅਮਨ ਸ਼ਾਂਤੀ ਨਾਲ ਸ਼ੁਰੂ ਹੋ ਗਿਆ ਸੀ, ਜਿਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ। ਤਰਨਤਾਰਨ ’ਚ ਕੁੱਲ 573 ਪੰਚਾਇਤਾਂ ਹਨ, ਜਿਨ੍ਹਾਂ ’ਚੋਂ 345 ਪੰਚਾਇਤਾਂ ਵਿਚ ਸਰਬਸੰਮਤੀ ਹੋਈ ਹੈ ਅਤੇ ਜ਼ਿਲੇ ਦੀਆਂ 228 ਗ੍ਰਾਮ ਪੰਚਾਇਤਾਂ ’ਤੇ ਚੋਣ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8