23 ਬੋਤਲਾਂ ਸ਼ਰਾਬ ਸਮੇਤ ਅੜਿੱਕੇ

06/19/2018 5:41:51 AM

ਪਟਿਆਲਾ, (ਬਲਜਿੰਦਰ)- ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐੈੱਸ. ਐੈੱਚ. ਓ. ਹੈਰੀ ਬੋਪਰਾਏ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਸ਼ਰਾਬ ਦੀਆਂ 23 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਅਲੀਪੁਰ ਅਰਾਈਆਂ ਵਜੋਂ ਹੋਈ ਹੈ। ਪੁਲਸ ਮੁਤਾਬਕ ਹੌਲਦਾਰ ਹਰਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਅਲੀਪੁਰ ਅਰਾਈਆਂ ਵਿਖੇ ਮੌਜੂਦ ਸੀ। ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ ਸ਼ਰਾਬ ਦੀਆਂ 23 ਬੋਤਲਾਂ ਬਰਾਮਦ ਹੋਈਆਂ। ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਸ਼ਰਾਬ ਦੀਆਂ 12 ਬੋਤਲਾਂ ਸਣੇ ਕਾਬੂ : ਥਾਣਾ ਪਸਿਆਣਾ ਦੀ ਪੁਲਸ ਨੇ ਇਕ ਮਹਿਲਾ ਨੂੰ ਸ਼ਰਾਬ ਦੀਆਂ 12 ਬੋਤਲਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਮਹਿਲਾ ਦਾ ਨਾਂ ਅਕਵਿੰਦਰ ਕੌਰ ਹੈ। ਪੁਲਸ ਮੁਤਾਬਕ ਹੌਲਦਾਰ ਅਮਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਰਾਜਗੜ੍ਹ ਰੋਡ ਪੁਲੀ 'ਤੇ ਮੌਜੂਦ ਸੀ। ਉਕਤ ਮਹਿਲਾ ਨੂੰ ਜਦੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਹੋਈਆਂ। ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।