ਮੋਗਾ ਜ਼ਿਲ੍ਹੇ 'ਚ 23 'ਕੋਰੋਨਾ' ਮਰੀਜ਼ ਪਾਜ਼ੇਟਿਵ ਆਉਣ ਕਾਰਨ ਬਣਿਆ ਦਹਿਸ਼ਤ ਦਾ ਮਾਹੌਲ

Friday, Jul 24, 2020 - 06:00 PM (IST)

ਮੋਗਾ ਜ਼ਿਲ੍ਹੇ 'ਚ 23 'ਕੋਰੋਨਾ' ਮਰੀਜ਼ ਪਾਜ਼ੇਟਿਵ ਆਉਣ ਕਾਰਨ ਬਣਿਆ ਦਹਿਸ਼ਤ ਦਾ ਮਾਹੌਲ

ਮੋਗਾ (ਸੰਦੀਪ ਸ਼ਰਮਾ) : ਜ਼ਿਲ੍ਹੇ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਰੋਜ਼ਾਨਾ ਵਾਧਾ ਹੋ ਰਿਹਾ ਹੈ। ਕੁਝ ਦਿਨ ਪਹਿਲੇ ਸਾਹਮਣੇ ਆਏ ਮਰੀਜ਼ ਜ਼ਿਲ੍ਹੇ ਦੇ ਕਈ ਸੂਬਿਆਂ ਨਾਲ ਸਬੰਧਤ ਸਨ ਪਰ ਹੁਣ ਇਨ੍ਹਾਂ 'ਚ ਸ਼ਹਿਰ ਨਾਲ ਸਬੰਧਤ ਲੋਕਾਂ ਦੇ ਵੀ ਸ਼ਾਮਲ ਹੋਣ ਨਾਲ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸਿਹਤ ਮਹਿਕਮੇ ਦੀਆਂ ਟੀਮਾਂ ਵਲੋਂ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਨੂੰ ਨਿਯਮਾਂ ਅਨੁਸਾਰ ਘਰ 'ਚ ਹੀ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਅੱਜ ਆਏ 23 ਮਰੀਜ਼ਾਂ 'ਚ ਸ਼ਹਿਰ ਅਤੇ ਪਿੰਡਾਂ ਦੇ ਮਰੀਜ਼ ਜ਼ਿਆਦਾਤਰ ਸ਼ਾਮਲ ਹਨ। ਅੱਜ ਆਏ ਮਰੀਜ਼ਾਂ ਨੂੰ ਮਿਲਾ ਕੇ ਜ਼ਿਲ੍ਹੇ 'ਚ ਕੁੱਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 258 ਹੋ ਗਈ ਹੈ। 

ਇਹ ਵੀ ਪੜ੍ਹੋ : ਫਤਹਿਗੜ੍ਹ ਸਾਹਿਬ ਜ਼ਿਲ੍ਹੇ 'ਚ 7 'ਕੋਰੋਨਾ' ਨਵੇਂ ਕੇਸਾਂ ਦੀ ਪੁਸ਼ਟੀ

ਪਿਛਲੇ 6 ਦਿਨਾਂ ਤੋਂ ਜ਼ਿਲ੍ਹੇ 'ਚ ਸਾਹਮਣੇ ਆਏ 60 ਤੋਂ ਉੱਪਰ ਦੇ ਕੋਰੋਨਾ ਪਾਜ਼ੇਟਿਵ
ਸਿਹਤ ਮਹਿਕਮੇ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਪਿਛਲੇ ਇਕ ਹਫ਼ਤੇ ਤੋਂ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਨ੍ਹਾਂ ਮਰੀਜ਼ਾਂ 'ਚ ਸ਼ਹਿਰ ਦੇ ਇਲਾਕਿਆਂ ਨਿਊ ਟਾਊਨ ਗਲੀ ਨੰਬਰ 7 ਅਤੇ ਵੇਦਾਂਤ ਨਗਰ ਸਮੇਤ ਕਈ ਹੋਰ ਇਲਾਕਿਆਂ 'ਚ ਕੋਰੋਨਾ ਪੀੜਤ ਮਰੀਜ਼ ਸ਼ਾਮਲ ਹੋਣ ਕਾਰਨ ਸ਼ਹਿਰ ਦੇ ਕਈ ਇਲਾਕਿਆਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸਿਹਤ ਮਹਿਕਮੇ ਦੇ ਅੰਕੜਿਆਂ ਅਨੁਸਾਰ ਜੇਕਰ ਪਿਛਲੇ ਹਫ਼ਤੇ ਤੋਂ ਹੁਣ ਤੱਕ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਪੀੜਤ ਮਰੀਜ਼ਾਂ 'ਚ 60 ਤੋਂ ਉੱਪਰ ਤੱਕ ਦੀ ਗਿਣਤੀ ਦਾ ਵਾਧਾ ਜ਼ਿਆਦਾ ਦਰਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਸਿਹਤ ਮਹਿਕਮੇ ਵਲੋਂ ਸਬੰਧਤ ਇਲਾਕਿਆਂ 'ਚ ਲੋਕਾਂ ਦੇ ਬਚਾਅ ਲਈ ਪ੍ਰਭਾਵਸ਼ਾਲੀ ਕਦਮ ਉਠਾਏ ਜਾ ਰਹੇ ਹਨ। 

ਡੇਂਗੂ ਦਾ ਕਹਿਰ ਵੀ ਜਾਰੀ
ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਮਹਿਕਮੇ ਲਈ ਇਕ ਵੱਡੀ ਚੁਣੌਤੀ ਬਣਦਾ ਜਾ ਰਿਹਾ ਹੈ। ਹੁਣ ਪਿਛਲੇ ਦਿਨਾਂ 'ਚ ਡੇਂਗੂ ਦਾ ਕਹਿਰ ਵੀ ਜਾਰੀ ਹੋ ਚੁੱਕਾ ਹੈ। ਅਜਿਹੇ ਹਾਲਤ 'ਚ ਜ਼ਿਲ੍ਹਾ ਅਤੇ ਸਿਹਤ ਮਹਿਕਮੇ 'ਤੇ ਸਿਰਫ਼ ਕੋਰੋਨਾ 'ਤੇ ਹੀ ਧਿਆਨ ਦੇਣ ਦੀ ਜ਼ਿੰਮੇਵਾਰੀ ਸੀ ਪਰ ਹੁਣ ਇਹ ਜ਼ਿਮੇਵਾਰੀ ਡੇਂਗੂ ਕਾਰਨ ਦੋਗੁਣਾ ਹੋ ਗਈ ਹੈ। 

ਇਹ ਵੀ ਪੜ੍ਹੋ : ਕੋਰੋਨਾ ਨਾਲ ਹੁਸ਼ਿਆਰਪੁਰ ਜ਼ਿਲ੍ਹੇ 'ਚ 1 ਹੋਰ ਮੌਤ, 18 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਸਿਵਲ ਸਰਜਨ ਨੇ ਲੋਕਾਂ ਨੂੰ ਕੀਤੀ ਅਪੀਲ
ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਲੋਕਾਂ ਨੂੰ ਦੱਸਿਆ ਹੈ ਕਿ ਜ਼ਿਲ੍ਹੇ 'ਚ ਬੇਸ਼ੱਕ ਸਥਿਤੀ ਦਿਨੋ-ਦਿਨ ਵੱਧਦੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਜ਼ਿਲ੍ਹਾ ਅਤੇ ਸਿਹਤ ਮਹਿਕਮਾ ਪੂਰੀ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਲਈ ਅਲਰਟ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਜ਼ਰੂਰੀ ਕੰਮ ਵੇਲੇ ਹੀ ਘਰੋਂ ਬਾਹਰ ਨਿਕਲਣ ਅਤੇ ਪੂਰੀ ਤਰ੍ਹਾਂ ਨਿਯਮਾਂ ਦਾ ਪਾਲਣ ਕਰਨ। ਉਨ੍ਹਾਂ ਕਿਹਾ ਕਿ ਰਿਪੋਰਟਸ ਪਾਜ਼ੇਟਿਵ ਆਉਣ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਪਾਜ਼ੇਟਿਵ ਮਰੀਜ਼ ਪਰਹੇਜ਼ ਅਤੇ ਨਿਯਮਾਂ ਦੀ ਪਾਲਨਾ ਕਰਨ ਨਾਲ ਹੀ ਠੀਕ ਹੋ ਜਾਂਦੇ ਹਨ। 


author

Anuradha

Content Editor

Related News