ਫਿਰੋਜ਼ਪੁਰ ਪੁਲਸ ਨੂੰ ਵੱਡੀ ਸਫਲਤਾ, ਬਰਾਮਦ ਕੀਤੀ 23 ਕਰੋੜ ਦੀ ਹੈਰੋਇਨ
Friday, Jun 05, 2020 - 08:25 AM (IST)
ਫਿਰੋਜ਼ਪੁਰ (ਕੁਮਾਰ) : ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਸਬ ਇੰਸਪੈਕਟਰ ਬਲਵੰਤ ਸਿੰਘ ਅਤੇ ਏ. ਐਸ. ਆਈ. ਗੁਰਚਰਨ ਸਿੰਘ ਦੀ ਅਗਵਾਈ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ 4 ਕਿੱਲੋ, 600 ਗ੍ਰਾਮ ਹੈਰੋਇਨ ਅਤੇ 50 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਬਲਵੰਤ ਸਿੰਘ ਅਤੇ ਏ. ਐਸ. ਆਈ. ਗੁਰਚਰਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦੀ ਪਿੰਡ ਦਾ ਦੋਸ਼ੀ ਬਗੀਚਾ ਸਿੰਘ ਨਾਮੀ ਤਸਕਰ ਹੈ ਅਤੇ ਇਸ ਦੇ ਪਾਕਿਸਤਾਨ ਦੇ ਤਸਕਰਾਂ ਨਾਲ ਸਬੰਧ ਹਨ।
ਇਹ ਤਸਕਰ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਸਪਲਾਈ ਕਰਦਾ ਹੈ। ਇਸ ਤੋਂ ਬਾਅਦ ਪੁਲਸ ਨੇ ਸਰਚ ਮੁਹਿੰਮ ਦੌਰਾਨ ਖੇਤਾਂ 'ਚੋਂ 4 ਕਿੱਲੋ, 600 ਗ੍ਰਾਮ ਹੈਰੋਇਨ ਅਤੇ 50 ਗ੍ਰਾਮ ਅਫੀਮ ਬਰਾਮਦ ਕੀਤੀ ਅਤੇ ਦੋਸ਼ੀ ਬਗੀਚਾ ਸਿੰਘ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 23 ਕਰੋੜ ਰੁਪਏ ਦੱਸੀ ਜਾਂਦੀ ਹੈ।