ਫਿਲੌਰ 'ਚ ਵੱਡੀ ਵਾਰਦਾਤ, ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ ਲੁੱਟੀ 23 ਲੱਖ ਦੀ ਨਕਦੀ

Tuesday, Jul 25, 2023 - 04:44 AM (IST)

ਫਿਲੌਰ 'ਚ ਵੱਡੀ ਵਾਰਦਾਤ, ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ ਲੁੱਟੀ 23 ਲੱਖ ਦੀ ਨਕਦੀ

ਫਿਲੌਰ (ਭਾਖੜੀ)- ਫਿਲੌਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਦੀ ਕਾਰ ਨੂੰ ਲੁਟੇਰਿਆਂ ਨੇ ਘੇਰ ਲਿਆ ਅਤੇ ਉਸ ਕੋਲੋਂ 23.30 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਲਾਡੋਵਾਲ ਟੋਲ ਪਲਾਜ਼ਾ ਦਾ ਮੈਨੇਜਰ ਆਪਣੀ ਬੋਲੈਰੋ ਗੱਡੀ ਵਿਚ ਸਵਾਰ ਹੋ ਕੇ ਫਿਲੌਰ ਵਿਖੇ ਬੱਸ ਸਟੈਂਡ ਨੇੜੇ ਪੰਜਾਬ ਨੈਸ਼ਨਲ ਬੈਂਕ ਵਿਚ ਨਕਦੀ ਜਮ੍ਹਾ ਕਰਵਾਉਣ ਆ ਰਿਹਾ ਸੀ ਕਿ ਇਸੇ ਦੌਰਾਨ ਲੁਟੇਰਿਆਂ ਦੀਆਂ ਦੋ ਗੱਡੀਆਂ ਆਈਆਂ। ਇਕ ਗੱਡੀ ਮੈਨੇਜਰ ਦੀ ਗੱਡੀ ਅੱਗੇ ਲੱਗ ਗਈ ਅਤੇ ਦੂਜੀ ਗੱਡੀ ਉਸ ਦੇ ਪਿੱਛੇ ਲੱਗ ਗਈ।

PunjabKesari

ਇਹ ਵੀ ਪਤਾ ਲੱਗਾ ਹੈ ਕਿ ਮੈਨੇਜਰ ਦੇ ਡਰਾਈਵਰ ਨੇ ਆਪਣੀ ਗੱਡੀ ਨੂੰ ਅੰਦਰੋਂ ਲਾਕ ਕਰ ਲਿਆ ਸੀ। ਲੁਟੇਰਿਆਂ ਨੇ ਮੈਨੇਜਰ ਦੀ ਗੱਡੀ ਨੂੰ ਘੇਰਦੇ ਹੋਏ ਤੋੜ ਕੇ ਉਸ ਦੇ ਅੰਦਰ ਪਿਆ 23.30 ਲੱਖ ਦਾ ਕੈਸ਼ ਕੱਢ ਲਿਆ ਅਤੇ ਫਰਾਰ ਹੋ ਗਏ। ਮੌਕੇ 'ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ। ਪੁਲਸ ਨੇ ਪੂਰੇ ਸਬ ਡਿਵੀਜ਼ਨ ਵਿਚ ਹਾਈ ਅਲਰਟ ਕਰਕੇ ਗੱਡੀਆਂ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਲੁਟੇਰੇ ਜਲਦੀ ਹੀ ਗ੍ਰਿਫ਼ਤਾਰ ਕਰ ਲਏ ਜਾਣਗੇ। 

PunjabKesari

ਇਹ ਵੀ ਪੜ੍ਹੋ-  ਨਿਹੰਗਾਂ ਵੱਲੋਂ ਅਗਵਾ ਕੀਤੇ ਸੋਨੂੰ-ਜੋਤੀ ਦੇ ਮਾਮਲੇ 'ਚ ਨਵਾਂ ਮੋੜ, ਲਿਵ-ਇਨ-ਰਿਲੇਸ਼ਨਸ਼ਿਪ ਸਣੇ ਹੋਏ ਕਈ ਵੱਡੇ ਖ਼ੁਲਾਸੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News