ਵੱਡੀ ਖ਼ਬਰ : ਪੰਜਾਬ 'ਚ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ 23 ਮਾਰਚ ਨੂੰ ਛੁੱਟੀ ਦਾ ਐਲਾਨ

Tuesday, Mar 22, 2022 - 12:13 PM (IST)

ਵੱਡੀ ਖ਼ਬਰ : ਪੰਜਾਬ 'ਚ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ 23 ਮਾਰਚ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੂਰੇ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਸਿਰ 'ਤੇ ਟੋਪੀ ਲੈ ਕੇ ਆਈ 'ਆਮ ਆਦਮੀ ਪਾਰਟੀ' ਦੀ ਵੱਖਰੀ ਸ਼ਾਨ ਬਣੀ 'ਕੇਸਰੀ ਪੱਗ'

ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਿਰਫ 23 ਮਾਰਚ ਨੂੰ ਨਵਾਂਸ਼ਹਿਰ 'ਚ ਹੀ ਛੁੱਟੀ ਹੁੰਦੀ ਸੀ ਪਰ ਹੁਣ ਇਹ ਛੁੱਟੀ ਪੂਰੇ ਪੰਜਾਬ 'ਚ ਹੋਵੇਗੀ ਕਿਉਂਕਿ ਭਗਤ ਸਿੰਘ ਸਿਰਫ ਨਵਾਂਸ਼ਹਿਰ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸਨ। ਉਨ੍ਹਾਂ ਕਿਹਾ ਕਿ ਇਹ ਛੁੱਟੀ ਇਸ ਲਈ ਕੀਤੀ ਗਈ ਹੈ ਤਾਂ ਜੋ ਬੱਚੇ, ਨੌਜਵਾਨ ਅਤੇ ਹੋਰ ਲੋਕ ਹੁਸੈਨੀਵਾਲਾ ਜਾਂ ਫਿਰ ਖਟਕੜ ਕਲਾਂ ਜਾ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜੀਵਨੀ ਬਾਰੇ ਕੁੱਝ ਪੜ੍ਹ ਕੇ ਆਉਣ।

ਇਹ ਵੀ ਪੜ੍ਹੋ : ਧੂਰੀ 'ਚ ਖ਼ੌਫ਼ਨਾਕ ਵਾਰਦਾਤ, ਮੋਟਰ ਵਾਲੇ ਕੋਠੇ 'ਚ ਕਹੀ ਨਾਲ ਵੱਢ ਮੌਤ ਦੇ ਘਾਟ ਉਤਾਰਿਆ ਬਜ਼ੁਰਗ

ਵਿਧਾਨ ਸਭਾ ਅੰਦਰ ਲੱਗਣਗੇ ਮਹਾਰਾਜਾ ਰਣਜੀਤ ਸਿੰਘ ਤੇ ਡਾ. ਅੰਬੇਡਕਰ ਦੇ ਬੁੱਤ

ਇਸ ਤੋਂ ਇਲਾਵਾ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਵਿਧਾਨ ਸਭਾ ਕੰਪਲੈਕਸ 'ਚ ਮਹਾਰਾਜਾ ਰਣਜੀਤ ਸਿੰਘ ਅਤੇ ਡਾ. ਅੰਬੇਡਕਰ ਦੇ ਬੁੱਤ ਵੀ ਲਾਏ ਜਾਣਗੇ। ਇਸ ਮਤੇ ਨੂੰ ਵਿਧਾਨ ਸਭਾ ਅੰਦਰ ਸਰਵ ਸੰਮਤੀ ਨਾਲ ਪਾਸ ਕੀਤਾ ਗਿਆ ਹੈ। 

ਵਿੱਤ ਮੰਤਰੀ ਨੇ ਪੇਸ਼ ਕੀਤਾ 3 ਮਹੀਨੇ ਦਾ ਬਜਟ

ਸਦਨ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਮਹੀਨੇ ਅਪ੍ਰੈਲ, ਮਈ ਅਤੇ ਜੂਨ ਦਾ 37 ਹਜ਼ਾਰ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News