ਠੋਸ ਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ : ਜਿੰਪਾ

Sunday, Oct 02, 2022 - 12:54 AM (IST)

ਠੋਸ ਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ : ਜਿੰਪਾ

ਚੰਡੀਗੜ੍ਹ/ਹੁਸ਼ਿਆਰਪੁਰ/ਜਲੰਧਰ (ਸ਼ਰਮਾ, ਧਵਨ, ਘੁੰਮਣ) : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਰਾਜ ਪੱਧਰੀ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ ਦੇ ਖਾਤੇ ’ਚ 23 ਲੱਖ ਰੁਪਏ (1 ਲੱਖ ਰੁਪਏ ਪ੍ਰਤੀ ਪੰਚਾਇਤ) ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। 3 ਹੋਰ ਪੰਚਾਇਤਾਂ ਨੂੰ ਵੀ 10-10 ਹਜ਼ਾਰ ਰੁਪਏ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਦਾ ਵੀ ਸਨਮਾਨ ਹੋਵੇਗਾ। ਇਸ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।

ਇਹ ਖ਼ਬਰ ਵੀ ਪੜ੍ਹੋ : PM ਮੋਦੀ ਨੇ ਲਾਂਚ ਕੀਤੀ 5ਜੀ ਸਰਵਿਸ, ਅੰਮ੍ਰਿਤਪਾਲ ਨੂੰ ਲੈ ਕੇ ਕੈਪਟਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ Top 10

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ’ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਸ਼ਾਨਦਾਰ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ’ਚ ਕੂੜੇ ਦੀ ਸਾਂਭ-ਸੰਭਾਲ ਤੇ ਪ੍ਰਬੰਧਨ ਲਈ ਵੀ ਕੌਮੀ ਪੱਧਰ ਉੱਤੇ ਨਾਂ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਦੇ 15 ਜ਼ਿਲ੍ਹਿਆਂ (ਹੁਸ਼ਿਆਰਪੁਰ, ਮਾਲੇਰਕੋਟਲਾ, ਫਰੀਦਕੋਟ, ਜਲੰਧਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਐੱਸ.ਏ.ਐੱਸ. ਨਗਰ, ਕਪੂਰਥਲਾ, ਮਾਨਸਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਐੱਸ. ਬੀ. ਨਗਰ) ਦੇ ਸਾਰੇ 8292 ਪਿੰਡਾਂ ਵਿਚ ਘਰ-ਘਰ ਸਾਫ ਪਾਣੀ ਦਿੱਤਾ ਜਾ ਰਿਹਾ ਹੈ। ਇਨ੍ਹਾਂ 15 ਜ਼ਿਲ੍ਹਿਆ ਨੂੰ ਵੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ, ਦੁਬਈ ਤੋਂ ਕਿਸ ਨੇ ਭੇਜਿਆ, ‘ਆਪ’ ਸਰਕਾਰ ਕਰਵਾਏ ਜਾਂਚ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਅੱਗੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਪੜਾਅ-2) ਦੀ ਸੂਬੇ ਵਿਚ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਿਸ਼ਨ ਤਹਿਤ ਸਾਰੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਮਾਰਚ 2025 ਤੱਕ ਹਰੇਕ ਪਿੰਡ ਨੂੰ ਓਡੀਐਫ ਪਲੱਸ ਐਲਾਨਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਕਬਿਲੇ-ਗੌਰ ਹੈ ਕਿ 15 ਸਤੰਬਰ ਤੋਂ 2 ਅਕਤੂਬਰ ਤੱਕ ਪਿੰਡਾਂ ਵਿੱਚ ਫੈਲੇ ਕੂੜੇ ਦੀ ਸਫਾਈ ਅਤੇ ਕੂੜਾ ਪ੍ਰਬੰਧਨ ਦੇ ਵਿਸ਼ੇ ’ਤੇ ਮੁਹਿੰਮ ਚਲਾ ਕੇ ਕਈ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ  ਗਿਆ ਹੈ।  ਰਾਜ ਪੱਧਰੀ ਸਵੱਛ ਭਾਰਤ ਦਿਵਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਜਦਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਗੈਂਗ ਦੇ ਖ਼ਤਰਨਾਕ ਗੈਂਗਸਟਰ ਜਾਂਬਾ ਨੂੰ STF ਨੇ ਕੀਤਾ ਗ੍ਰਿਫ਼ਤਾਰ, ਵਿਦੇਸ਼ੀ ਹਥਿਆਰ ਬਰਾਮਦ


author

Manoj

Content Editor

Related News