ਟਾਂਡਾ ਵਿਖੇ ਸਰਕਾਰੀ ਸਕੂਲ ਦੀ ਗਰਾਊਂਡ ''ਚੋਂ ਮਿਲੀ 23 ਸਾਲਾ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ

Sunday, Apr 23, 2023 - 06:32 PM (IST)

ਟਾਂਡਾ ਵਿਖੇ ਸਰਕਾਰੀ ਸਕੂਲ ਦੀ ਗਰਾਊਂਡ ''ਚੋਂ ਮਿਲੀ 23 ਸਾਲਾ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਜਸਵਿੰਦਰ)- ਪਿੰਡ ਕੰਧਾਲਾ ਜੱਟਾਂ ਵਿਚ ਇਕ 23 ਸਾਲਾ ਦੇ ਨੌਵਜਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਨੌਜਵਾਨ ਦੀ ਲਾਸ਼ ਪਿੰਡ ਦੇ ਸਰਕਾਰੀ ਹਾਈ ਸਕੂਲ ਦੀ ਗਰਾਊਂਡ ਵਿੱਚੋਂ ਬਰਾਮਦ ਕੀਤੀ ਗਈ। ਸਰਕਾਰੀ ਸਕੂਲ ਦੀ ਗਰਾਊਂਡ ਵਿਚੋਂ ਉਕਤ ਨੌਜਵਾਨ ਦੀ ਲਾਸ਼ ਮਿਲਣ ਨਾਲ ਪੂਰੇ ਇਲਾਕੇ ਵਿਚ ਸਨਸਨੀ ਫ਼ੈਲ ਗਈ। 

ਮ੍ਰਿਤਕ ਨੌਜਵਾਨ ਦੀ ਪਛਾਣ ਜੋਬਨ ਸ਼ਰਮਾ ਪੁੱਤਰ ਸੁਭਾਸ਼ ਦੇ ਰੂਪ ਵਿਚ ਹੋਈ ਹੈ। ਇਸ ਬਾਰੇ ਟਾਂਡਾ ਪੁਲਸ ਨੇ ਤਾਏ ਵਿਸ਼ਵਾ ਮਿੱਤਰ ਪੁੱਤਰ ਨਾਗਰ ਮੱਲ ਦੇ ਬਿਆਨ ਦੇ ਆਧਾਰ 'ਤੇ 174 ਸੀ. ਆਰ. ਪੀ . ਸੀ. ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਪ੍ਰਸ਼ਾਸਨ ਪੱਬਾਂ ਭਾਰ, 9 ਵਿਧਾਨ ਸਭਾ ਹਲਕਿਆਂ ਲਈ ਕੀਤੇ ਖ਼ਾਸ ਪ੍ਰਬੰਧ

 

PunjabKesari ਆਪਣੇ ਬਿਆਨ ਵਿਚ ਵਿਸ਼ਵਾ ਮਿੱਤਰ ਨੇ ਦੱਸਿਆ ਕਿ ਉਸ ਦੇ ਭਰਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਭਤੀਜਾ ਜੋਬਨ ਆਪਣੀ ਮਾਂ ਸੋਨਿਕਾ ਸ਼ਰਮਾ ਨਾਲ ਪਿੰਡ ਰਹਿੰਦਾ ਹੈ। ਕੁਝ ਦਿਨਾਂ ਤੋਂ ਸੋਨਿਕਾ ਸ਼ਰਮਾ ਆਪਣੇ ਪੇਕੇ ਪਿੰਡ ਰਾਜਸਥਾਨ ਗਈ ਹੋਈ ਹੈ, ਜਿਸ ਕਰਕੇ ਜੋਬਨ ਉਨ੍ਹਾਂ ਕੋਲ ਰਹਿੰਦਾ ਸੀ। ਬੀਤੀ ਸਵੇਰ ਉਹ ਘਰੋਂ ਨਿਕਲਿਆ ਸੀ। ਸ਼ਾਮ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸ ਦੀ ਲਾਸ਼ ਸਰਕਾਰੀ ਸਕੂਲ ਦੀ ਗਰਾਊਂਡ ਵਿਚ ਪਈ ਹੈ। ਵਿਸ਼ਵਾ ਮਿੱਤਰ ਨੇ ਦੱਸਿਆ ਕਿ ਲੱਗਦਾ ਹੈ ਜੋਬਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਮੌਤ ਦੇ ਸਹੀ ਕਾਰਨਾਂ ਦਾ ਪਤਾ ਲਾਉਣ ਲਈ ਪੁਲਸ ਨੇ ਪੋਸਟਮਾਰਟਮ ਕਰਵਾਇਆ ਹੈ। 

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਰਾਤ ਦੇ ਸਮੇਂ ਘਰ ਜਾਂ ਦੁਕਾਨ ਦੇ ਬਾਹਰ ਖੜ੍ਹੀ ਕਰਦੇ ਹੋ ਕਾਰ ਤਾਂ ਹੋ ਜਾਓ ਸਾਵਧਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


author

shivani attri

Content Editor

Related News