ਨਸ਼ੇ ਦੀ ਓਵਰਡੋਜ਼ ਕਾਰਨ 23 ਸਾਲਾ ਨੌਜਵਾਨ ਦੀ ਮੌਤ ਹੋਈ
Wednesday, Jun 08, 2022 - 04:16 PM (IST)

ਫਿਰੋਜ਼ਪੁਰ (ਕੁਮਾਰ) : ਨਸ਼ੇ ਦੀ ਓਵਰਡੋਜ਼ ਕਾਰਨ ਇਕ 23 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਗੁਰਦੀਪ ਸਿੰਘ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਦਿੱਤ ਸਿੰਘ ਵਾਸੀ ਪਿੰਡ ਰੁਕਨਾ ਬੇਗੂ ਨੇ ਦੱਸਿਆ ਹੈ ਕਿ ਉਸਦਾ ਭਾਣਜਾ ਹਰਵਿੰਦਰ ਸਿੰਘ (23 ਸਾਲ) ਜੋ ਕਿ ਪਿੰਡ ਨੰਗਲ ਜ਼ਿਲ੍ਹਾ ਫਰੀਦਕੋਟ ਦਾ ਰਹਿਣ ਵਾਲਾ ਸੀ ਅਤੇ 2 ਦਿਨ ਤੋਂ ਆਪਣੇ ਨਾਨਕ ਪਿੰਡ ਰੁਕਨਾ ਬੇਗੂ ਵਿਚ ਮਿਲਣ ਆਇਆ ਸੀ। ਜੋ ਕਰੀਬ ਢਾਈ ਸਾਲ ਪਹਿਲਾਂ ਨਸ਼ਾ ਕਰਨ ਲੱਗ ਪਿਆ ਸੀ। ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਦੁਪਹਿਰ ਕਰੀਬ ਡੇਢ ਵਜੇ ਉਸ ਨੂੰ ਪਤਾ ਲੱਗਾ ਕਿ ਉਸ ਦਾ ਭਾਜਣਾ ਹਰਵਿੰਦਰ ਸਿੰਘ ਜ਼ਿਆਦਾ ਨਸ਼ਾ ਕਰਨ ਕਾਰਨ ਡਿੱਗਿਆ ਪਿਆ ਹੈ ਅਤੇ ਜਦੋਂ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ