ਵੋਟਾਂ ਮੌਕੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਤਾਇਨਾਤ 2300 ਪੁਲਸ ਮੁਲਾਜ਼ਮ
Tuesday, Oct 15, 2024 - 09:39 AM (IST)
ਗੁਰਦਾਸਪੁਰ (ਹਰਮਨ)- ਪੁਲਸ ਜ਼ਿਲ੍ਹਾ ਗੁਰਦਾਸਪੁਰ ਅੰਦਰ ਵੋਟਾਂ ਦਾ ਕੰਮ ਸ਼ੁਰੂ ਹੁੰਦੇ ਸਾਰ ਹੀ ਪੁਲਸ ਵੱਲੋਂ ਸਰਗਰਮੀ ਤੇਜ਼ ਕਰ ਦਿੱਤੀ ਗਈ ਹੈ। ਇਸ ਤਹਿਤ ਜਿੱਥੇ ਜ਼ਿਲ੍ਹੇ ਦੇ ਐੱਸ. ਐੱਸ. ਪੀ. ਹਰੀਸ਼ ਦਯਾਮਾ, ਦੋ ਐੱਸ. ਪੀ. ਅਤੇ 9 ਡੀ. ਐੱਸ. ਪੀ ਵੱਖ-ਵੱਖ ਥਾਵਾਂ 'ਤੇ ਦੌਰਾ ਕਰ ਰਹੇ ਹਨ। ਉਸ ਦੇ ਨਾਲ ਹੀ 12 ਥਾਣਿਆਂ ਦੇ ਐੱਸ. ਐੱਚ. ਓਜ਼ ਵੀ ਲਗਾਤਾਰ ਆਪਣੇ ਆਪਣੇ ਥਾਣਿਆਂ ਦੇ ਖੇਤਰ ਵਿੱਚ ਸਰਗਰਮ ਹਨ। ਇਸ ਮੌਕੇ ਐੱਸ. ਐੱਸ. ਪੀ. ਹਰੀਸ਼ ਦਯਾਮਾ ਅਤੇ ਐੱਸ. ਪੀ. ਜੁਗਰਾਜ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਇਹਨਾਂ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਨੇਪਰੇ ਚਾੜਨ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਵੋਟਰ ਨੂੰ ਕੋਈ ਡਰ ਭੈਅ ਰੱਖਣ ਦੀ ਲੋੜ ਨਹੀਂ ਹੈ ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ 'ਚ ਵੋਟਿੰਗ ਸ਼ੁਰੂ, 882 ਸਰਪੰਚਾਂ ਦੀ ਹੋਵੇਗੀ ਚੋਣ
ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ 18 ਸਪੈਸ਼ਲ ਨਾਕੇ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ 2300 ਦੇ ਕਰੀਬ ਪੁਲਸ ਮੁਲਾਜ਼ਮ ਪੋਲਿੰਗ ਬੂਥਾਂ ਸਮੇਤ ਹੋਰ ਥਾਵਾਂ 'ਤੇ ਚੋਣ ਡਿਊਟੀ ਲਈ ਮੁਸਤੈਦ ਹਨ। ਉਹਨਾਂ ਸ਼ਰਾਰਤੀ ਅਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵਿਅਕਤੀ ਨੇ ਕੋਈ ਗੜਬੜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਵੋਟਿੰਗ ਸ਼ੁਰੂ ਹੁੰਦਿਆਂ ਹੀ ਲੱਗੀਆਂ ਲੰਮੀਆਂ ਲਾਈਨਾਂ, ਭਾਰੀ ਉਤਸ਼ਾਹ ਨਜ਼ਰ ਆ ਰਹੇ ਵੋਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8