24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ

Friday, Dec 08, 2017 - 06:55 AM (IST)

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ

ਤਰਨਤਾਰਨ,  (ਰਾਜੂ)-  ਸੀ. ਆਈ. ਏ. ਐਕਸਾਈਜ਼ ਸੈੱਲ ਤਰਨਤਾਰਨ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। 
ਜਾਣਕਾਰੀ ਅਨੁਸਾਰ ਐਕਸਾਈਜ਼ ਸੈੱਲ ਦੇ ਇੰਚਾਰਜ ਨੂੰ ਗੁਪਤ ਸੂਚਨਾ ਮਿਲੀ ਕਿ ਪੂਰਨ ਸਿੰਘ ਉਰਫ ਡਿੰਪਲ ਪੁੱਤਰ ਜਰਮਨ ਸਿੰਘ ਵਾਸੀ ਪੱਟੀ ਬਾਹਰਲੇ ਇਲਾਕੇ ਤੋਂ ਸ਼ਰਾਬ ਲਿਆ ਕੇ ਵੇਚਦਾ ਹੈ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਨੇ ਡਿੰਪਲ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News