ਦਿਨ ਚੜ੍ਹਦੇ ਹੀ 'ਫਤਿਹਗੜ੍ਹ ਸਾਹਿਬ' 'ਚ ਫਟਿਆ 'ਕੋਰੋਨਾ ਬੰਬ', ਵੱਡੀ ਗਿਣਤੀ 'ਚ ਕੇਸਾਂ ਦੀ ਪੁਸ਼ਟੀ

Wednesday, Jul 29, 2020 - 03:40 PM (IST)

ਦਿਨ ਚੜ੍ਹਦੇ ਹੀ 'ਫਤਿਹਗੜ੍ਹ ਸਾਹਿਬ' 'ਚ ਫਟਿਆ 'ਕੋਰੋਨਾ ਬੰਬ', ਵੱਡੀ ਗਿਣਤੀ 'ਚ ਕੇਸਾਂ ਦੀ ਪੁਸ਼ਟੀ

ਫਤਿਹਗੜ੍ਹ ਸਾਹਿਬ (ਜਗਦੇਵ) : ਦਿਨ ਚੜ੍ਹਦਿਆਂ ਦੀ ਫਤਿਹਗੜ੍ਹ ਸਾਹਿਬ 'ਚ ਕੋਰੋਨਾ ਬੰਬ ਫਟ ਗਿਆ ਅਤੇ 30 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਇਨ੍ਹਾਂ ਨਵੇਂ ਕੇਸਾਂ 'ਚ 6 ਪੁਲਸ ਮੁਲਾਜ਼ਮ ਅਤੇ 1 ਸਾਲ ਦਾ ਬੱਚਾ ਸ਼ਾਮਲ ਹੈ। ਇੰਨੀ ਵੱਡੀ ਗਿਣਤੀ 'ਚ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦਾ ਪਤਾ ਲਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੇ ਨਮੂਨੇ ਕੋਰੋਨਾ ਟੈਸਟ ਲਈ ਭੇਜੇ ਜਾ ਸਕਣ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ ਭਰ ਦੇ 'ਪੈਟਰੋਲ ਪੰਪ' ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 334 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 216 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ, ਜਦੋਂ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 116 ਹੈ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਕੋਰੋਨਾ ਕਾਰਨ 2 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਹੋਟਲ 'ਚ ਚੱਲ ਰਿਹਾ ਸੀ 'ਧੰਦਾ', ਪੁਲਸ ਦੇ ਛਾਪੇ ਦੌਰਾਨ 3 ਕੁੜੀਆਂ ਬਰਾਮਦ
ਸਿਵਲ ਸਰਜਨ ਦੀ ਲੋਕਾਂ ਨੂੰ ਅਪੀਲ
ਸਿਵਲ ਸਰਜਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਪਣੇ ਘਰਾਂ ’ਚ ਹੀ ਰਹਿਣਾ ਚਾਹੀਦਾ ਹੈ ਤੇ ਬਿਨਾਂ ਕਿਸੇ ਅਮਰਜੈਂਸੀ ਜਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਨ੍ਹਾਂ ਹੋਰ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਤੇ ਪਾਣੀ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਇਕ-ਦੂਜੇ ਤੋਂ 6 ਫੁੱਟ ਦੀ ਦੂਰੀ ਬਣਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮਹਿਕਮੇ ਵੱਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ਬਿਨਾਂ ਮਾਸਕ ਬਾਹਰ ਆਉਣ ਤੋਂ ਪ੍ਰਹੇਜ਼ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : 'ਸੁਰੇਸ਼ ਕੁਮਾਰ' ਨੇ ਸੰਭਾਲਿਆ ਦਫ਼ਤਰ, ਕੁਰਸੀ 'ਤੇ ਬੈਠਦੇ ਹੀ ਮਿਲੀ ਅਹਿਮ ਜ਼ਿੰਮੇਵਾਰੀ


 


author

Babita

Content Editor

Related News