ਵਿਆਹ ਕਰਵਾ ਕੇ ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 24 ਲੱਖ ਦੀ ਠੱਗੀ, ਸਹੁਰਾ ਧਿਰ ਖ਼ਿਲਾਫ਼ ਕੇਸ ਦਰਜ
Tuesday, Jun 10, 2025 - 09:14 AM (IST)

ਲੁਧਿਆਣਾ (ਰਾਮ) : ਵਿਦੇਸ਼ ਭੇਜਣ ਦੇ ਨਾਂ ’ਤੇ ਲਾੜੇ ਅਤੇ ਉਸ ਦੇ ਪਰਿਵਾਰ ਨਾਲ 24 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਸ਼ਿਕਾਇਤ ’ਤੇ ਥਾਣਾ ਜਮਾਲਪੁਰ ਪੁਲਸ ਨੇ ਪਤਨੀ, ਸਹੁਰੇ ਅਤੇ ਹੋਰਨਾਂ ਮੁਲਜ਼ਮਾਂ ਖਿਲਾਫ ਧੋਖਾਦੇਹੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਭੈਣ ਵਲੋਂ ਕੀਤੀ ਲਵ-ਮੈਰਿਜ ਤੋਂ ਗੁੱਸੇ ’ਚ ਆਏ ਰਿਸ਼ਤੇਦਾਰਾਂ ਨੇ ਮੁੰਡੇ ਦਾ ਪਿਤਾ ਕੀਤਾ ਅਗਵਾ
ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਜਗਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਰਾਮਗੜ੍ਹ, ਲੁਧਿਆਣਾ ਨੇ ਪੁਲਸ ਨੂੰ ਦੱਸਿਆ ਕਿ ਹਰਲੀਨ ਕੌਰ ਦਿਓਲ ਨਾਲ ਕਰਵਾਇਆ ਗਿਆ ਵਿਆਹ ਇਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਸੀ, ਜਿਸ ਦਾ ਮਕਸਦ ਸਿਰਫ ਹਰਲੀਨ ਕੌਰ ਨੂੰ ਵਿਦੇਸ਼ ਭੇਜਣਾ ਅਤੇ ਉਸ ਦਾ ਪੂਰਾ ਖਰਚਾ ਸਾਡੇ ਤੋਂ ਕਰਵਾਉਣਾ ਸੀ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਵਿਆਹ ਤੋਂ ਬਾਅਦ ਹਰਲੀਨ ਨੂੰ ਵਿਦੇਸ਼ ਭੇਜਣ ਲਈ ਜਗਜੋਤ ਸਿੰਘ ਅਤੇ ਉਸ ਦੇ ਪਰਿਵਾਰ ਤੋਂ ਕੁੱਲ 24 ਲੱਖ ਰੁਪਏ ਵਸੂਲੇ ਗਏ। ਉਨ੍ਹਾਂ ਨੂੰ ਇਹ ਭਰੋਸਾ ਦਿੱਤਾ ਗਿਆ ਸੀ ਕਿ ਬਾਅਦ ’ਚ ਹਰਲੀਨ ਕੌਰ ਆਪਣੇ ਪਤੀ ਨੂੰ ਵਿਦੇਸ਼ ਬੁਲਾ ਲਵੇਗੀ ਪਰ ਵਿਦੇਸ਼ ਜਾਣ ਤੋਂ ਬਾਅਦ ਹਰਲੀਨ ਕੌਰ ਅਤੇ ਉਸ ਦੇ ਪਰਿਵਾਰ ਵਾਲੇ ਮੁੱਕਰ ਗਏ ਅਤੇ ਜਗਜੋਤ ਸਿੰਘ ਨੂੰ ਬੁਲਾਉਣ ਤੋਂ ਸਾਫ ਇਨਕਾਰ ਕਰ ਦਿੱਤਾ।
ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਹਰਲੀਨ ਕੌਰ ਦਿਓਲ, ਉਸ ਦੇ ਪਿਤਾ ਜਸਪ੍ਰੀਤ ਸਿੰਘ ਅਤੇ ਹੋਰਨਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਜਮਾਲਪੁਰ ਪੁਲਸ ਦੇ ਐੱਸ. ਐੱਚ. ਓ. ਬਲਵਿੰਦਰ ਕੌਰ ਨੇ ਦੱਸਿਆ ਕਿ ਮੁਲਜ਼ਮਾਂ ’ਤੇ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8