ਬਲਾਚੌਰ: ਮਾਪਿਆਂ ਦੇ ਇਕਲੌਤੇ ਪੁੱਤ ਤੇ 5 ਭੈਣਾਂ ਦੇ ਭਰਾ ਦੀ ਸਪੇਨ 'ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

Friday, Jun 24, 2022 - 03:33 PM (IST)

ਬਲਾਚੌਰ: ਮਾਪਿਆਂ ਦੇ ਇਕਲੌਤੇ ਪੁੱਤ ਤੇ 5 ਭੈਣਾਂ ਦੇ ਭਰਾ ਦੀ ਸਪੇਨ 'ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਬਲਾਚੌਰ/ਪੋਜੇਵਾਲ (ਕਟਾਰੀਆ)- ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੀ ਤਲਾਸ਼ ’ਚ ਸਪੇਨ ਗਏ ਬਲਾਚੌਰ ਦੇ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਸਬ ਡਿਵੀਜ਼ਨ ਬਲਾਚੌਰ ’ਚ ਪੈਂਦੇ ਪਿੰਡ ਖੋਜਾਬੇਟ ਦਾ ਨੌਜਵਾਨ ਦੀ ਸਪੇਨ ਵਿਖੇ ਬੀਤੇ ਦਿਨ ਸ਼ੱਕੀ ਹਾਲਾਤ ’ਚ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ ਪੁਲਸ ਹੱਥ ਲੱਗੀ ਕਾਮਯਾਬੀ, ਹਥਿਆਰਾਂ ਤੇ ਵਿਦੇਸ਼ੀ ਕਰੰਸੀ ਸਣੇ 13 ਸ਼ੂਟਰ ਕੀਤੇ ਗ੍ਰਿਫ਼ਤਾਰ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਚਰਨਜੀਤ ਸਿੰਘ ਚੰਨੀ ਮਹਿਜ਼ 24 ਸਾਲ ਦਾ ਸੀ ਅਤੇ ਸਾਢੇ ਚਾਰ ਸਾਲ ਪਹਿਲਾਂ ਸਪੇਨ ਗਿਆ ਹੋਇਆ ਸੀ। ਉਕਤ ਨੌਜਵਾਨ ਬੀਤੇ ਦਿਨ ਸ਼ੱਕੀ ਹਾਲਾਤ ਵਿਚ ਕਿਸੇ ਦੁਰਘਟਨਾ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਪੰਜ ਭੈਣਾਂ ਦਾ ਭਰਾ ਸੀ। ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ।

ਇਹ ਵੀ ਪੜ੍ਹੋ: ਪੰਜਾਬ ’ਚ ਵੱਡੀ ਵਾਰਦਾਤ, ਫਗਵਾੜਾ ’ਚ ਨਾਕੇ ’ਤੇ ਪੁਲਸ ਮੁਲਾਜ਼ਮਾਂ ’ਤੇ ਚੱਲੀਆਂ ਗੋਲ਼ੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News