ਇਹ ਹੈ ਜ਼ਿਲ੍ਹੇ ਦਾ ਪਹਿਲਾ ਪਿੰਡ, ਜਿੱਥੇ ਸਰਬਸੰਮਤੀ ਨਾਲ 24 ਸਾਲਾ Law Student ਨੂੰ ਚੁਣਿਆ ਗਿਆ ''ਸਰਪੰਚ''

Saturday, Sep 28, 2024 - 02:33 AM (IST)

ਮੋਗਾ (ਕਸ਼ਿਸ਼)- ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ, ਜਿਸ ਦੇ ਮੱਦੇਨਜ਼ਰ ਨਾਮਜ਼ਦਗੀਆਂ ਭਰਨ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਮੋਗਾ ਜ਼ਿਲ੍ਹੇ ਦੇ ਕਸਬਾ ਧਰਮਕੋਟ ਦੇ ਪਿੰਡ ਚੱਕ ਕਿਸ਼ਨਾ ਅਤੇ ਗ੍ਰਾਮ ਪੰਚਾਇਤ ਰਸੂਲਪੁਰ ਦੇ ਲੋਕਾਂ ਵੱਲੋਂ ਸਰਬਸੰਮਤੀ ਨਾਲ 24 ਸਾਲਾ ਨੌਜਵਾਨ ਪਰਮਪਾਲ ਸਿੰਘ ਬੁੱਟਰ ਨੂੰ ਸਰਪੰਚ ਚੁਣ ਲਿਆ ਗਿਆ ਹੈ।

ਮੋਗਾ ਜ਼ਿਲ੍ਹੇ ਦਾ ਇਹ ਪਹਿਲਾ ਪਿੰਡ ਹੈ, ਜਿੱਥੇ ਸਰਬ ਸੰਮਤੀ ਨਾਲ ਸਰਪੰਚ ਨਿਯੁਕਤ ਕੀਤਾ ਗਿਆ ਹੈ। ਪਰਮਪਾਲ ਸਿੰਘ ਦੀ ਮਾਤਾ ਸੁਖਬਿੰਦਰ ਕੌਰ ਜੋ ਪਿਛਲੇ 5 ਸਾਲਾਂ ਸਰਪੰਚ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇ ਕੰਮ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਪਰਮਪਾਲ ਸਿੰਘ ਨੂੰ ਸਰਪੰਚ ਬਣਾਇਆ ਹੈ। ਪਰਮਪਾਲ ਸਿੰਘ ਲਾਅ ਦਾ ਵਿਦਿਆਰਥੀ ਹੈ। 

ਇਹ ਵੀ ਪੜ੍ਹੋ- ਵਿਆਹ ਦੇ 25 ਦਿਨਾਂ ਬਾਅਦ ਹੀ ਉੱਜੜ ਗਈ ਦੁਨੀਆ ; ਕੌਂਸਲਰ ਤੋਂ ਤੰਗ ਆ ਕੇ ਨੌਜਵਾਨ ਨੇ ਜੋ ਕੀਤਾ....

ਪਰਮਪਾਲ ਸਿੰਘ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਸਾਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਅਸੀਂ ਤਨਦੇਹੀ ਨਾਲ ਨਿਭਾਵਾਂਗੇ ਅਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਵੀ ਅੱਗੇ ਲਿਜਾਵਾਂਗੇ। ਅਸੀਂ ਨੌਜਵਾਨਾਂ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਵਾਂਗੇ ਅਤੇ ਸਾਡੇ ਪਿੰਡ ਦਾ ਪੀਣ ਵਾਲਾ ਪਾਣੀ ਖ਼ਰਾਬ ਹੈ, ਜਿਸ ਕਾਰਨ ਕੈਂਸਰ ਦੀ ਬਿਮਾਰੀ ਵਧ ਗਈ ਹੈ। ਇਸ ਲਈ ਅਸੀਂ ਕੁਝ ਹੋਰ ਬੋਰ ਕਰਵਾ ਕੇ ਲੋਕਾਂ ਨੂੰ ਚੰਗਾ ਪਾਣੀ ਮੁਹੱਈਆ ਕਰਵਾਵਾਂਗੇ ਤੇ ਲੋਕਾਂ ਅਤੇ ਪਿੰਡ ਵਾਸੀਆਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਹੋਇਆ ਬੇਹੱਦ ਦਰਦਨਾਕ ਹਾਦਸਾ ; ਪਿਓ-ਧੀ ਇਕੱਠੇ ਦੁਨੀਆ ਨੂੰ ਕਹਿ ਗਏ ਅਲਵਿਦਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News