ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ 24 ਸਾਲਾ ਨੌਜਵਾਨ ਦੀ ਹੋਈ ਮੌਤ
Friday, Apr 11, 2025 - 07:48 PM (IST)

ਬਲਾਚੌਰ/ਪੋਜੇਵਾਲ (ਤਰਸੇਮ ਕਟਾਰੀਆ) : ਗੜਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪੈਂਦੇ ਪਿੰਡ ਕਰੀਮਪੁਰ ਚਾਹਵਾਲਾ ਵਿਖੇ ਸਕੂਟਰੀ 'ਤੇ ਜਾ ਰਹੇ 24 ਸਾਲਾ ਨੌਜਵਾਨ ਦੀ ਕਿਸੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਰੋਹਿਤ ਕੁਮਾਰ ਪੁੱਤਰ ਬਿੰਦਰ ਕੁਮਾਰ ਪਿੰਡ ਹੈਬੋਵਾਲ ਬੀਤ ਜੋ ਕਿ ਕਿਸੇ ਕੰਮ ਕਾਜ ਤੋਂ ਸਕੂਟਰੀ 'ਤੇ ਸਵਾਰ ਹੋ ਕੇ ਵਾਪਸ ਪਿੰਡ ਨੂੰ ਆ ਰਿਹਾ ਸੀ ਜਦੋਂ ਕਰੀਮਪੁਰ ਚਾਹਵਾਲਾ ਨਜ਼ਦੀਕ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਮੌਕੇ 'ਤੇ ਪੋਜੇਵਾਲ ਪੁਲਸ ਥਾਣੇ ਤੋਂ ਪੁਲਸ ਪਾਰਟੀ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।