ਅੰਮ੍ਰਿਤਸਰ ''ਚ ਵੱਡੀ ਵਾਰਦਾਤ, 24 ਸਾਲਾ ਨੌਜਵਾਨ ''ਤੇ ਚੱਲੀਆਂ ਤਾਬੜਤੋੜ ਗੋਲ਼ੀਆਂ

Thursday, Nov 16, 2023 - 06:19 PM (IST)

ਅੰਮ੍ਰਿਤਸਰ ''ਚ ਵੱਡੀ ਵਾਰਦਾਤ, 24 ਸਾਲਾ ਨੌਜਵਾਨ ''ਤੇ ਚੱਲੀਆਂ ਤਾਬੜਤੋੜ ਗੋਲ਼ੀਆਂ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਇਲਾਕਾ ਰਣਜੀਤ ਐਵਨਿਊ ਵਿਖੇ ਤੜਕਸਾਰ ਗੋਲੀਆਂ ਚੱਲਣ ਦਾ ਸਮਾਚਾਰ ਮਿਲਿਆ ਹੈ। ਜਿਥੇ 24 ਸਾਲਾ ਨੌਜਵਾਨ ਨੀਰਜ ਕੁਮਾਰ ਦੇ ਗੋਲੀ ਲੱਗ ਗਈ। ਜਾਣਕਾਰੀ ਮੁਤਾਬਕ ਨੀਰਜ ਕੁਮਾਰ ਹਾਊਸਿੰਗ ਬੋਰਡ ਦਾ ਰਹਿਣ ਵਾਲਾ ਹੈ ਅਤੇ ਰਨਜੀਤ ਐਵਨਿਊ ਵਿੱਖੇ ਪ੍ਰਾਈਵੇਟ ਕੰਪਨੀ 'ਚ ਕੰਮ ਕਰਦਾ ਹੈ । ਕੁੱਝ ਨੌਜਵਾਨਾਂ ਵੱਲੋਂ ਨੀਰਜ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸਦੇ ਚਲਦੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਇਲਾਜ ਦੇ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ-  ਦਿਨ ਦਿਹਾੜੇ ਅਣਪਛਾਤਿਆਂ ਨੇ 21 ਸਾਲਾ ਨੌਜਵਾਨ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਪਿਆ ਚੀਕ-ਚਿਹਾੜਾ

ਇਸ ਦੌਰਾਨ ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ।ਨੀਰਜ ਕੁਮਾਰ ਦੀ ਮਾਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਮੁੰਡਾ ਪ੍ਰਾਈਵੇਟ ਕੰਪਨੀ 'ਚ ਡਰਾਈਵਰ ਦਾ ਕੰਮ ਕਰਦਾ ਹੈ। ਜਦੋਂ ਉਹ ਅੱਜ ਸਵੇਰੇ ਤੜਕਸਾਰ ਉੱਠ ਕੇ ਬਾਹਰ ਗਿਆ ਤਾਂ ਕੁਝ ਨੋਜਵਾਨਾਂ ਵੱਲੋਂ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਦੇ ਚਲਦੇ ਉਹ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹੁਣ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ-  ਗ਼ਰੀਬੀ ਦੂਰ ਕਰਨ ਲਈ 14 ਸਾਲ ਪਹਿਲਾਂ ਛੱਡਿਆ ਸੀ ਘਰ, ਹੁਣ ਵਿਦੇਸ਼ੋਂ ਆਈ ਖ਼ਬਰ ਨੇ ਸੁੰਨ ਕੀਤਾ ਪਰਿਵਾਰ

ਮੌਕੇ 'ਤੇ ਪਹੁੰਚੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਡੀਸੀਪੀ ਹਰਜੀਤ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਮੌਕੇ 'ਤੇ ਪੁੱਜੇ ਹਾਂ, ਸਾਨੂੰ ਸੂਚਨਾ ਮਿਲੀ ਕਿ ਨੀਰਜ ਕੁਮਾਰ ਜੋ ਕਿ ਰਣਜੀਤ ਐਵਨਿਊ ਹਾਊਸਿੰਗ ਬੋਰਡ ਕਲੋਨੀ ਦਾ ਰਹਿਣ ਵਾਲਾ ਰਣਜੀਤ ਐਵਨਿਊ ਵਿਖੇ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ।  ਜਦੋਂ ਉਹ ਸਵੇਰੇ ਘਰੋਂ ਬਾਹਰ ਨਿਕਲਿਆ ਤਾਂ ਕੁਝ ਨੌਜਵਾਨਾਂ ਨੂੰ ਉਸ 'ਤੇ ਗੋਲੀਆਂ ਚਲਾ ਦਿੱਤੀਆਂ । ਜਿਸ ਦੇ ਚੱਲਦੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ  ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਮਾਂ ਦੀ ਮੌਤ ਮਗਰੋਂ ਹੁਣ ਜ਼ਖ਼ਮੀ ਪੁੱਤ ਨੇ ਵੀ ਤੋੜਿਆ ਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News