240 ਬੋਤਲਾਂ ਸ਼ਰਾਬ ਬਰਾਮਦ

Friday, Oct 06, 2017 - 04:05 AM (IST)

240 ਬੋਤਲਾਂ ਸ਼ਰਾਬ ਬਰਾਮਦ

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਥਾਣਾ ਸਦਰ ਸੁਨਾਮ ਦੇ ਸਹਾਇਕ ਥਾਣੇਦਾਰ ਸੋਹਨ ਲਾਲ ਨੇ ਪੁਲਸ ਪਾਰਟੀ ਸਣੇ ਪਿੰਡ ਨਾਗਰਾ ਵਿਖੇ ਨਾਕਾਬੰਦੀ ਕਰ ਕੇ ਇਕ ਕਾਰ 'ਚੋਂ ਅਸ਼ੋਕ ਕੁਮਾਰ ਪੁੱਤਰ ਸ਼ੇਰਾ ਰਾਮ ਵਾਸੀ ਬਲਵੇੜਾ ਅਤੇ ਸਚਿਨ ਪੁੱਤਰ ਮਦਨ ਲਾਲ ਗਿਯੂਗ ਜ਼ਿਲਾ ਕੈਥਲ ਨੂੰ ਕਾਬੂ ਕਰ ਕੇ ਉਸ ਕੋਲੋਂ 240 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਦੀਆਂ ਬਰਾਮਦ ਕੀਤੀਆਂ ।
ਸਮੈਕ, ਭੁੱਕੀ ਤੇ ਸ਼ਰਾਬ ਫੜੀ : ਥਾਣਾ ਸਿਟੀ ਸੁਨਾਮ ਦੇ ਥਾਣੇਦਾਰ ਪਰਮਜੀਤ ਕੁਮਾਰ ਨੇ ਪੁਲਸ ਪਾਰਟੀ ਸਣੇ ਗਸ਼ਤ ਦੌਰਾਨ ਨੇੜੇ ਮੋਤੀ ਮਹਿਲ ਹੋਟਲ ਸੁਨਾਮ ਵੱਲੋਂ ਆਉਂਦੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਸਮੈਕ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਜਵਾਲਾ ਸਿੰਘ ਪੁੱਤਰ ਭਜਨ ਸਿੰਘ ਵਾਸੀ ਇੰਦਰਾ ਬਸਤੀ ਵਜੋਂ ਹੋਈ, ਜਿਸ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ ਸੁਨਾਮ ਦੇ ਹੌਲਦਾਰ ਹਰਦੀਪ ਸਿੰਘ ਨੇ ਪੁਲਸ ਪਾਰਟੀ ਸਣੇ ਮਨੀ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਜਗਤਪੁਰਾ ਸੁਨਾਮ 'ਤੇ ਰੇਡ ਕਰ ਕੇ ਉਸ ਕੋਲੋਂ 60 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ। ਥਾਣਾ ਸਿਟੀ ਸੁਨਾਮ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਨਵੀਂ ਅਨਾਜ ਮੰਡੀ ਨੇੜੇ ਇਕ ਔਰਤ ਨੂੰ ਕਾਬੂ ਕਰ ਕੇ ਉਸ ਕੋਲੋਂ 8 ਕਿਲੋ ਭੁੱਕੀ ਬਰਾਮਦ ਕੀਤੀ।
59 ਬੋਤਲਾਂ ਸ਼ਰਾਬ ਫੜੀ : ਮੁਲਜ਼ਿਮਾ ਪਰਮਜੀਤ ਉਰਫ ਰਾਜੋ ਪਤਨੀ ਕਰਨੈਲ ਸਿੰਘ ਵਾਸੀ ਇੰਦਰਾ ਬਸਤੀ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ ਸੁਨਾਮ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਕਿਰਨਾ ਪਤਨੀ ਸ਼ੈਂਪੀ ਸਿੰਘ ਵਾਸੀ ਇੰਦਰਾ ਬਸਤੀ ਸੁਨਾਮ 'ਤੇ ਰੇਡ ਕਰ ਕੇ ਉਸ ਕੋਲੋਂ 23 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ। ਥਾਣਾ ਲਹਿਰਾ ਦੇ ਹੌਲਦਾਰ ਹਰਬੰਸ ਸਿੰਘ ਨੇ ਦਾਰਾ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਰਾਮਪੁਰਾ ਜਵਾਹਰਵਾਲਾ ਦੇ ਘਰ ਰੇਡ ਕਰ ਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਦੀਆਂ ਬਰਾਮਦ ਕੀਤੀਆਂ। ਜਦੋਂਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।


Related News