ਪਿੰਡ ਸ਼ਾਹਪੁਰ ''ਚ ਬਾਦਲਾਂ ਨੂੰ ਵੱਡਾ ਝਟਕਾ, 25 ਪਰਿਵਾਰ ਢੀਂਡਸਾ ਨਾਲ ਜਾ ਮਿਲੇ
Tuesday, Aug 18, 2020 - 09:57 AM (IST)

ਭਾਦਸੋਂ (ਅਵਤਾਰ) : ਅਕਾਲੀ ਦਲ ਦੇ ਸਾਬਕਾ ਵਿਧਾਇਕ ਸਵ. ਬਲਵੰਤ ਸਿੰਘ ਸ਼ਾਹਪੁਰ ਦੇ ਜੱਦੀ ਪਿੰਡ ਸ਼ਾਹਪੁਰ ’ਚ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ 25 ਦੇ ਕਰੀਬ ਟਕਸਾਲੀ ਪਰਿਵਾਰ ਅਕਾਲੀ ਦਲ (ਡ) 'ਚ ਸ਼ਾਮਲ ਹੋ ਗਏ। ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ ’ਚ ਉਨ੍ਹਾਂ ਦੇ ਗ੍ਰਹਿ ਵਿਖੇ ਇਕ ਸਮਾਰੋਹ ਦੌਰਾਨ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ ਵੱਲੋਂ ਉਨ੍ਹਾਂ ਦਾ ਸਿਰਪਾਓ ਪਾ ਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਲੋਕ ਅਕਾਲੀ ਦਲ (ਡੈਮੋਕ੍ਰੇਟਿਕ) ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਸਿਰਫ਼ ਪਰਿਵਾਰਵਾਦ ਤੱਕ ਸਿਮਟ ਕੇ ਰਹਿ ਗਿਆ ਹੈ ਅਤੇ ਆਪਣੇ ਸਿਧਾਂਤਾਂ ਤੋਂ ਭਟਕ ਚੁੱਕਾ ਹੈ। ਇਸ ਦੌਰਾਨ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਨ ਸਭਾ ਸਪੀਕਰ ਬੀਰ ਦਵਿੰਦਰ ਸਿੰਘ, ਰਣਜੀਤ ਸਿੰਘ ਤਲਵੰਡੀ ਸਾਬਕਾ ਇੰਚਾਰਜ ਖੰਨਾ, ਤਜਿੰਦਰਪਾਲ ਸਿੰਘ ਸੰਧੂ ਸਾਬਕਾ ਚੇਅਰਮੈਨ, ਰਣਧੀਰ ਸਿੰਘ ਰੱਖੜਾ, ਜੱਥੇਦਾਰ ਗੁਰਬਚਨ ਸਿੰਘ ਨਾਨੋਕੀ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਸਿਧਾਂਤਕ ਲੜਾਈ ਲੜਨ ਵਾਲੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ’ਚ ਦਿਨੋ-ਦਿਨ ਵੱਡੀ ਗਿਣਤੀ ’ਚ ਵਰਕਰ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਦੀ ਪੰਥ ਵਿਰੋਧੀ ਸੋਚ ਕਰ ਕੇ ਜਨਤਾ ਤੰਗ ਆ ਗਈ ਹੈ।
ਇਸ ਮੌਕੇ ਰਵਿੰਦਰ ਸਿੰਘ, ਸੁੱਚਾ ਸਿੰਘ,ਹਰਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਜੋਗਿੰਦਰ ਸਿੰਘ, ਸੁਰਜੀਤ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ, ਭਗਵੰਤ ਸਿੰਘ, ਜੋਗਿੰਦਰ ਸਿੰਘ, ਕਸ਼ਮੀਰ ਸਿੰਘ, ਨਿਰਲੈਪ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਨਾਰੰਗ ਸਿੰਘ, ਗੁਰਦਰਸ਼ਨ ਸਿੰਘ ਜਗਰੂਪ ਸਿੰਘ, ਗੁਰਚਰਨ ਸਿੰਘ, ਨਛੱਤਰ ਸਿੰਘ, ਜਰਨੈਲ ਸਿੰਘ ਭੰਗੂ, ਜਗਜੀਤ ਸਿੰਘ ਮਾਂਗੇਵਾਲ, ਜੱਥੇਦਾਰ ਮੇਜਰ ਸਿੰਘ ਭੜੀ, ਸੁਖਚੈਨ ਸਿੰਘ, ਹਰਮੇਲ ਸਿੰਘ ਵੀ ਹਾਜ਼ਰ ਸਨ।