ਪੰਜਾਬ ’ਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ

03/08/2024 6:39:38 PM

ਚੰਡੀਗੜ੍ਹ (ਬਿਊਰੋ) : ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ. ਏ. ਪੀ. ਐੱਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ’ਚ ਪਹੁੰਚ ਚੁੱਕੀਆਂ ਹਨ। ਇਨ੍ਹਾਂ 25 ਕੰਪਨੀਆਂ ’ਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀ. ਆਰ. ਪੀ. ਐੱਫ.) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ਼.) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਸ (ਆਈ.ਟੀ.ਬੀ.ਪੀ.) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ। ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਸ (ਸਪੈਸ਼ਲ ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਮ ਲੋਕਾਂ ’ਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖ਼ੇਤਰਾਂ ’ਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ’ਚ ਇਨ੍ਹਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਭਾਰਤੀਆਂ ’ਚ ਬਰਤਾਨੀਆਂ ਜਾਣ ਦੀ ਦੀਵਾਨਗੀ, ਗੈਰ-ਕਾਨੂੰਨੀ ਮਾਮਲਿਆਂ ’ਚ ਵੱਡੇ ਪੱਧਰ ’ਤੇ ਵਾਧਾ 

ਸਪੈਸ਼ਲ ਡੀ.ਜੀ.ਪੀ. ਵੱਲੋਂ ਸਾਰੇ ਸੀ.ਪੀਜ਼./ਐੱਸ.ਐੱਸ.ਪੀਜ਼. ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ’ਚ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ’ਚ ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਸ ਸੂਬੇ ’ਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਔਰਤਾਂ ਦੇ ਆਰਥਕ ਸਸ਼ਕਤੀਕਰਨ ਦੇ ਬਿਨਾਂ ਕਿਸੇ ਵੀ ਦੇਸ਼ ਦਾ ਵਿਕਾਸ ਸੰਭਵ ਨਹੀਂ : ਬੀਬੀ ਜਗੀਰ ਕੌਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Anuradha

Content Editor

Related News