ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਹੱਕ ''ਚ ਇਕ ਹੋਰ ਅਹਿਮ ਫ਼ੈਸਲਾ, ਜਾਰੀ ਕੀਤੀ ਕਰੋੜਾਂ ਦੀ ਰਾਸ਼ੀ

Saturday, Sep 30, 2023 - 09:03 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਐੱਨ.ਐੱਮ.ਡੀ.ਐੱਫ.ਸੀ. ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਵਿੱਚ 25 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸਵੈ-ਰੋਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ 'ਤੇ ਕਰਜ਼ੇ ਉਪਲਬਧ ਕਰਵਾਏ ਜਾਂਦੇ ਹਨ।

ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖੁਸ਼ਖ਼ਬਰੀ, ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਖ਼ਤਮ, ਪਟੜੀਆਂ 'ਤੇ ਫਿਰ ਦੌੜਨਗੀਆਂ ਟ੍ਰੇਨਾਂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਵੈ-ਰੋਜ਼ਗਾਰ ਸਕੀਮ ਸਾਲ 2017 ਤੋਂ ਨੈਸ਼ਨਲ ਕਾਰਪੋਰੇਸ਼ਨ (ਐੱਨ.ਐੱਮ.ਡੀ.ਐੱਫ.ਸੀ.) ਦੀਆਂ ਦੇਣਦਾਰੀਆਂ ਵਧਣ ਕਰਕੇ ਉਨ੍ਹਾਂ ਵੱਲੋਂ ਸਾਲ 2017-18 ਤੋਂ ਬਾਅਦ ਟਰਮ ਲੋਨ ਦੀ ਕੋਈ ਵੀ ਰਾਸ਼ੀ ਰਿਲੀਜ਼ ਨਹੀਂ ਕੀਤੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ 2017 ਤੋਂ ਬਾਅਦ ਦੇਣਦਾਰੀਆਂ ਨੂੰ ਕਲੀਅਰ ਕਰਨ ਲਈ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਰਾਸ਼ੀ ਮੁਹੱਈਆ ਨਹੀਂ ਕਰਵਾਈ ਗਈ। ਪੰਜਾਬ ਸਰਕਾਰ ਵੱਲੋਂ ਐੱਨ.ਐੱਮ.ਡੀ.ਐੱਫ.ਸੀ. ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਦੇ ਬਜਟ ਵਿੱਚ 25 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਇਹ ਰਾਸ਼ੀ ਰਲੀਜ ਕਰਨ ਲਈ ਪੰਜਾਬ ਸਰਕਾਰ ਵੱਲੋਂ 29 ਸਤੰਬਰ 2023 ਨੂੰ ਸੈਂਕਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : IND vs PAK Hockey: ਭਾਰਤ ਨੇ ਪਾਕਿਸਤਾਨ ਨੂੰ 10-2 ਨਾਲ ਹਰਾਇਆ, ਏਸ਼ੀਆਡ 'ਚ ਮਿਲੀ ਲਗਾਤਾਰ ਚੌਥੀ ਜਿੱਤ

ਉਨ੍ਹਾਂ ਦੱਸਿਆ ਕਿ ਬੈਕਫਿੰਕੋ ਵੱਲੋਂ ਇਸ ਨਾਲ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਵੱਖ-ਵੱਖ ਧੰਦਿਆਂ ਜਿਵੇਂ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸ਼ਹਿਦ ਦੀਆਂ ਮੱਖੀਆਂ ਪਾਲਣ, ਬਿਊਟੀ ਪਾਰਲਰ, ਟੇਲਰਿੰਗ, ਜਨਰਲ ਸਟੋਰ, ਇਲੈਕਟ੍ਰੀਕਲ ਸੇਲ ਅਤੇ ਰਿਪੇਅਰ ਆਦਿ ਅਧੀਨ 5 ਲੱਖ ਰੁਪਏ ਤੱਕ ਦੇ ਕਰਜ਼ੇ 6-8 ਫ਼ੀਸਦੀ ਸਾਲਾਨਾ ਵਿਆਜ ਦੀ ਦਰ 'ਤੇ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰੋਫੈਸ਼ਨਲ/ਟੈਕਨੀਕਲ ਐਜੂਕੇਸ਼ਨ, ਗ੍ਰੈਜੂਏਸ਼ਨ ਅਤੇ ਇਸ ਤੋਂ ਅੱਗੇ ਦੀ ਪੜ੍ਹਾਈ ਕਰਨ ਲਈ ਐਜੂਕੇਸ਼ਨ ਲੋਨ ਸਕੀਮ ਤਹਿਤ ਭਾਰਤ ਵਿੱਚ ਪੜ੍ਹਾਈ ਕਰਨ ਲਈ 20.00 ਲੱਖ ਰੁਪਏ ਤੱਕ ਅਤੇ ਵਿਦੇਸ਼ ਵਿੱਚ ਪੜ੍ਹਾਈ ਕਰਨ ਲਈ 30.00 ਲੱਖ ਰੁਪਏ ਤੱਕ ਦੇ ਕਰਜ਼ੇ 3-8% ਸਾਲਾਨਾ ਵਿਆਜ ਦੀ ਦਰ ਤੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬੈਕਫਿੰਕੋ ਐੱਨ.ਐੱਮ.ਡੀ.ਐੱਫ.ਸੀ. ਦੇ ਸਹਿਯੋਗ ਨਾਲ ਪੰਜਾਬ ਰਾਜ ਵਿੱਚ ਘੱਟ ਗਿਣਤੀ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।  ਇਸ ਸਕੀਮ ਦਾ ਲਾਭ ਘੱਟ ਗਿਣਤੀ ਵਰਗ ਦੇ ਵੱਧ ਤੋਂ ਵੱਧ ਵਿਅਕਤੀਆਂ ਨੂੰ ਦੇਣ ਲਈ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News