ਵਿਦੇਸ਼ ਗਏ 25 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਹੋਈ ਮੌਤ, ਪਰਿਵਾਰ ਨੇ ਕਤਲ ਦਾ ਕੀਤਾ ਸ਼ੱਕ ਜ਼ਾਹਿਰ

Wednesday, Apr 20, 2022 - 01:08 PM (IST)

ਵਿਦੇਸ਼ ਗਏ 25 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਹੋਈ ਮੌਤ, ਪਰਿਵਾਰ ਨੇ  ਕਤਲ ਦਾ ਕੀਤਾ ਸ਼ੱਕ ਜ਼ਾਹਿਰ

ਫਰੀਦਕੋਟ (ਦੁਸਾਂਝ) : ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਭਾਲ ’ਚ ਵਿਦੇਸ਼ਾਂ ’ਚ ਜਾ ਰਹੇ ਹਨ ਅਤੇ ਕਈ ਨੌਜਵਾਨਾਂ ਨੂੰ ਵਿਦੇਸ਼ਾਂ ’ਚ ਹੀ ਆਪਣੀ ਜਾਣ ਵੀ ਗਵਾਉਣੀ ਪੈ ਰਹੀ ਹੈ ਜਿਸ ਤੋਂ ਬਾਅਦ ਮਾਪਿਆ ਕੋਲ ਪਿੱਛੇ ਪਛਤਾਵੇਂ ਤੋਂ ਸਿਵਾਏ ਕੁਝ ਵੀ ਨਹੀਂ ਬਚਦਾ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਫਰੀਦਕੋਟ ਦੇ ਸੁੰਦਰ ਨਗਰ ਤੋਂ , ਇਥੋਂ ਦਾ ਰਹਿਣ ਵਾਲਾ 25 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਕਰੀਬ 5 ਸਾਲ ਪਹਿਲਾਂ ਲਿਬਨਾਨ ਗਿਆ ਸੀ। ਉਥੇ ਬੀਤੇ ਕੱਲ੍ਹ ਉਸ ਦੀ ਭੇਦ ਭਰੇ ਹਾਲਾਤ ’ਚ ਮੌਤ ਹੋ ਗਈ ਜਿਸ ਤੋਂ ਬਾਅਦ ਫਰੀਦਕੋਟ ਵਿਚ ਉਸ ਦੇ ਘਰ ਮਾਤਮ ਦਾ ਮਹੌਲ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਮਨੁੱਖੀ ਅਧਿਕਾਰਾਂ ਲਈ ਮੇਰੇ ਬੋਲਣ ਤੋਂ ਕੁਝ ਲੋਕਾਂ ਨੂੰ ਪ੍ਰੇਸ਼ਾਨੀ, ਲੱਭ ਰਹੇ ਮੁੱਦੇ : ਤਨਮਨਜੀਤ ਸਿੰਘ ਢੇਸੀ

ਗੱਲਬਾਤ ਕਰਦਿਆਂ ਮ੍ਰਿਤਕ ਲਵਪ੍ਰੀਤ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕਰੀਬ 5 ਸਾਲ ਪਹਿਲਾਂ ਲਵਪ੍ਰੀਤ ਲਿਬਨਾਨ ਗਿਆ ਸੀ ਅਤੇ ਉਥੇ ਉਹ ਮਕਾਨ ਉਸਾਰੀ ਦੇ ਕੰਮ ਵਿਚ ਲੇਬਰ ਕਰਦਾ ਸੀ। ਉਨ੍ਹਾਂ ਦੱਸਿਆ ਕਿ ਬੀਤੇ ਕਰੀਬ 2 ਦਿਨ ਤੋਂ ਉਸ ਦਾ ਫੋਨ ਨਹੀਂ ਸੀ ਲੱਗ ਰਿਹਾ ਅਤੇ ਉਸ ਨਾਲ ਪਰਿਵਾਰ ਦੀ ਗੱਲ ਨਹੀਂ ਸੀ ਹੋ ਰਹੀ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੂੰ ਲਿਬਨਾਨ ਤੋਂ ਕਿਸੇ ਨੇ ਲਵਪ੍ਰੀਤ ਦੀਆਂ ਫੋਟੋ ਭੇਜ ਕੇ ਦੱਸਿਆ ਕਿ ਲਵਪ੍ਰੀਤ ਦੀ ਮੌਤ ਹੋ ਗਈ ਹੈ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਉਨ੍ਹਾਂ ਦੇ ਲੜਕੇ ਦਾ ਕਿਸੇ ਨੇ ਵਿਦੇਸ਼ ਵਿਚ ਕਤਲ ਕੀਤਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲਵਪ੍ਰੀਤ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ ਅਤੇ ਉਸ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਵੇ।

PunjabKesari

ਇਹ ਵੀ ਪੜ੍ਹੋ : SSP ਨੇ ਪੇਸ਼ ਕੀਤੀ ਅਨੋਖੀ ਮਿਸਾਲ, ਤੁਸੀਂ ਵੀ ਕਰੋਗੇ ਇਸ ਵੱਡੇ ਦਿਲਵਾਲੇ ਪੁਲਸ ਅਧਿਕਾਰੀ ਨੂੰ ਸਲਾਮ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News