ਨਸ਼ੇ ਦੀ ਓਵਰਡੋਜ਼ ਨੇ ਇਕ ਹੋਰ ਮਾਂ ਤੋਂ ਖੋਹਿਆ ਨੌਜਵਾਨ ਪੁੱਤ, ਘਰ 'ਚ ਪਿਆ ਚੀਕ-ਚਿਹਾੜਾ

Monday, Apr 08, 2024 - 04:12 PM (IST)

ਨਸ਼ੇ ਦੀ ਓਵਰਡੋਜ਼ ਨੇ ਇਕ ਹੋਰ ਮਾਂ ਤੋਂ ਖੋਹਿਆ ਨੌਜਵਾਨ ਪੁੱਤ, ਘਰ 'ਚ ਪਿਆ ਚੀਕ-ਚਿਹਾੜਾ

ਗੁਰੂਹਰਸਹਾਏ (ਸੁਨੀਲ ਵਿੱਕੀ) – ਪਿੰਡ ਲਾਲਚੀਆਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਮਨਜੀਤ ਸਿੰਘ (25) ਪੁੱਤਰ ਬਖਸ਼ੀਸ਼ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕੁਝ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ। ਬੀਤੇ ਸ਼ਨੀਵਾਰ ਦੀ ਸ਼ਾਮ ਨੌਜਵਾਨ ਨੇੜਲੇ ਪਿੰਡ ਜੁਆਏ ਸਿੰਘ ਵਾਲਾ ਦੇ ਕੋਲ ਨਸ਼ੇ ਦੀ ਓਵਰਡੋਜ਼ ਕਾਰਨ ਮੋਟਰਸਾਈਕਲ ਸਮੇਤ ਡਿੱਗਿਆ ਪਿਆ ਸੀ। 

ਇਹ ਵੀ ਪੜ੍ਹੋ - ਅੱਜ ਲਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ

ਇਸ ਦੌਰਾਨ ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਉਸ ਦਾ ਮੋਬਾਈਲ ਚੈੱਕ ਕੀਤਾ ਅਤੇ ਉਸ ਦੇ ਘਰ ਵਾਲਿਆਂ ਨੂੰ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ, ਜੋ ਉਕਤ ਨੌਜਵਾਨ ਨੂੰ ਆਪਣੇ ਘਰ ਲੈ ਆਏ। ਇਸ ਤੋਂ ਬਾਅਦ ਦੇਰ ਰਾਤ ਉਸ ਦੀ ਮੌਤ ਹੋ ਗਈ। ਨਸ਼ੇ ਕਾਰਨ ਨੌਜਵਾਨ ਦੀ ਹੋਈ ਮੌਤ ਨੂੰ ਲੈ ਕੇ ਹਲਕਾ ਵਾਸੀਆਂ ’ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਘਰ ਵਿਚ ਚੀਕ-ਚਿਹਾੜਾ ਪੈ ਗਿਆ।

ਇਹ ਵੀ ਪੜ੍ਹੋ - Navratri 2024 : ਵਰਤ ਰੱਖਣ ਵਾਲੇ ਭੁੱਲ ਕੇ ਨਾ ਕਰਨ ਇਹ 'ਗ਼ਲਤੀਆਂ', ਹੋ ਸਕਦੈ ਅਸ਼ੁੱਭ

ਇਸ ਮੌਕੇ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜੋ ਨਸ਼ਾ ਸਮੱਗਲਰ ਇਲਾਕੇ ਅੰਦਰ ਸ਼ਰੇਆਮ ਨਸ਼ਾ ਵੇਚ ਰਹੇ ਹਨ, ਉਨ੍ਹਾਂ ਨੂੰ ਫੜ੍ਹ ਕੇ ਜੇਲ੍ਹ ਵਿਚ ਬੰਦ ਕੀਤਾ ਜਾਵੇ। ਉਨ੍ਹਾਂ ਦੇ ਖ਼ਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਇਸ ਤਰ੍ਹਾਂ ਲੋਕਾਂ ਦੇ ਘਰਾਂ ਦੇ ਚਿਰਾਗ ਨਾ ਬੁੱਝ ਸਕਣ।

ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News