250 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

Thursday, Jun 15, 2017 - 02:29 AM (IST)

250 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਗੁਰਦਾਸਪੁਰ,   (ਵਿਨੋਦ)-  ਸਪੈਸ਼ਲ ਟਾਸਕ ਫੋਰਸ ਦੇ ਇੰਚਾਰਜ ਇੰਸਪੈਕਟਰ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਪੁਲਸ ਨੇ ਏ. ਐੱਸ. ਆਈ. ਹਰਮਿੰਦਰ ਸਿੰਘ ਦੀ ਅਗਵਾਈ ਹੇਠ ਨਾਕਾ ਲਾਇਆ ਹੋਇਆ ਸੀ ਤਾਂ ਕਿਸੇ ਨੇ ਸੂਚਿਤ ਕੀਤਾ ਕਿ ਸੁਨੀਲ ਕੁਮਾਰ ਪੁੱਤਰ ਧਰਮ ਪਾਲ ਨਿਵਾਸੀ ਬਲਵੰਡਾ ਨਸ਼ਾ ਪੂਰਤੀ 'ਚ ਪ੍ਰਯੋਗ ਆਉਣ ਵਾਲੀਆਂ ਗੋਲੀਆਂ ਵੇਚਣ ਦਾ ਕਾਰੋਬਾਰ ਕਰਦਾ ਹੈ, ਜੇ ਉਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਕੋਲੋਂ ਇਹ ਗੋਲੀਆਂ ਬਰਾਮਦ ਕੀਤੀਆਂ ਜਾ ਸਕਦੀਆਂ ਹਨ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਜਦੋਂ ਸੁਨੀਲ ਕੁਮਾਰ ਦੇ ਘਰ ਛਾਪਾ ਮਾਰਿਆ ਤਾਂ ਉਹ ਘਰ ਦੇ ਬਾਹਰ ਗੇਟ 'ਤੇ ਗਾਹਕ ਦੀ ਉਡੀਕ ਕਰ ਰਿਹਾ ਸੀ। ਪੁਲਸ ਪਾਰਟੀ ਨੂੰ ਵੇਖ ਕੇ ਉਸ ਨੇ ਭੱਜਣ ਦਾ ਯਤਨ ਕੀਤਾ ਪਰ ਉਸ ਨੂੰ ਫੜ ਕੇ ਤਲਾਸ਼ੀ ਲੈਣ 'ਤੇ 250 ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕੀਤਾ ਗਿਆ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 


Related News