ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, 26 ਸਕੂਲਾਂ ਦੀ ਮਾਨਤਾ ਕੀਤੀ ਰੱਦ
Friday, Mar 22, 2024 - 06:28 PM (IST)
ਬਰਨਾਲਾ : ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਵੱਲੋਂ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਬਰਨਾਲਾ ਦੇ 26 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ ਸਾਲ 2023-24 ਲਈ ਬਿਲਡਿੰਗ ਸੇਫਟੀ, ਫਾਇਰ ਸੇਫਟੀ ਅਤੇ ਵਾਟਰ ਰਿਪੋਰਟ ਨਾ ਮਿਲਣ ਕਾਰਨ ਸਕੂਲਾਂ ਦੀ ਮਾਨਤਾ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਸਰਟੀਫਿਕੇਟ 24 ਫਰਵਰੀ ਤੱਕ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਸਕੂਲਾਂ ਨੇ ਇਹ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ ਵਿਚ ਅਚਾਨਕ ਬਦਲਿਆ ਮੌਸਮ, ਇਨ੍ਹਾਂ ਤਾਰੀਖਾਂ ਨੂੰ ਲੈ ਕੇ ਜਾਰੀ ਹੋਇਆ ਅਲਰਟ
ਡੀ. ਸੀ. ਬਰਨਾਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕਰਕੇ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ। ਹੁਣ ਇਨ੍ਹਾਂ ਸਕੂਲਾਂ ਨੂੰ 31 ਮਾਰਚ ਤੱਕ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਾਉਣ ਦਾ ਮੌਕਾ ਦਿੱਤਾ ਗਿਆ ਹੈ, ਜੇਕਰ ਇਸ ਤੋਂ ਬਾਅਦ ਵੀ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਏ ਜਾਂਦੇ ਤਾਂ ਨਿਯਮਾਂ ਅਨੁਸਾਰ ਸਕੂਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੁਲਸ ਨੇ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ਵਿਚ ਲਿਆ