ਭਾਰਤ ’ਚ ਕੋਰੋਨਾ ਵਾਇਰਸ ਦੇ 265 ਨਵੇਂ ਮਾਮਲੇ, 3 ਹੋਰ ਲੋਕਾਂ ਦੀ ਮੌਤ

Sunday, Jan 01, 2023 - 09:28 PM (IST)

ਨਵੀਂ ਦਿੱਲੀ (ਭਾਸ਼ਾ) - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 265 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਐਤਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ’ਚ ਕੋਰੋਨਾ ਦੇ ਮਾਮਲੇ ਵਧ ਕੇ ਹੁਣ 4,46,78,649 ਹੋ ਗਏ ਹਨ। ਮੰਤਰਾਲਾ ਅਨੁਸਾਰ ਕੇਰਲ ’ਚ 2 ਅਤੇ ਕਰਨਾਟਕ ਵਿਚ ਇਕ ਵਿਅਕਤੀ ਦੀ ਮੌਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 5,30,705 ਹੋ ਗਈ ਹੈ। 

ਇਹ ਵੀ ਪੜ੍ਹੋ- 2021 'ਚ ਦੇਸ਼ 'ਚ ਲਾਪਤਾ ਹੋਏ 77 ਹਜ਼ਾਰ ਤੋਂ ਵਧੇਰੇ ਬੱਚੇ, ਡਰਾਉਣ ਵਾਲੇ ਹਨ ਅੰਕੜੇ

ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਲਈ 1,57,671 ਨਮੂਨਿਆਂ ਦੀ ਜਾਂਚ ਕੀਤੀ ਗਈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.01 ਫੀਸਦੀ ਹੈ, ਜਦਕਿ ਮਰੀਜ਼ਾਂ ਦੇ ਠੀਕ ਹੋਣ ਰਾਸ਼ਟਰੀ ਦਰ ਵਧ ਕੇ 98.80 ਫੀਸਦੀ ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 947 ਦੀ ਕਮੀ ਆਈ ਹੈ। ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,45, 238 ਹੋ ਗਈ ਹੈ।

ਇਹ ਵੀ ਪੜ੍ਹੋ– BGMI ਦੇ ਦੀਵਾਨਿਆਂ ਲਈ ਖ਼ੁਸ਼ਖ਼ਬਰੀ, ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਹੋਵੇਗੀ ਗੇਮ ਦੀ ਵਾਪਸੀ

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।


sunita

Content Editor

Related News