ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ, ਭਲਕੇ ਹੋਣਗੇ ਰਵਾਨਾ

06/20/2022 6:25:06 PM

ਅੰਮ੍ਰਿਤਸਰ (ਗੁਰਿੰਦਰ ਸਾਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਵੀਜ਼ਾ ਲੱਗੇ ਪਾਸਪੋਰਟ ਅੱਜ ਐੱਸ.ਜੀ.ਪੀ.ਸੀ. ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਦਿੱਤੇ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਐੱਸ.ਜੀ.ਪੀ.ਸੀ. ਯਾਤਰਾ ਬ੍ਰਾਂਚ ਇੰਚਾਰਜ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ’ਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ’ਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਇਹ ਵੀ ਪੜ੍ਹੋ : ਸੰਗਰੂਰ ਦੇ ਮਹਾਕਾਲੀ ਦੇਵੀ ਧਾਮ ਦੀ ਕੰਧ ’ਤੇ ਲਿਖੇ ਖਾਲਿਸਤਾਨੀ ਨਾਅਰੇ

ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਵੱਲੋਂ 11 ਸ਼ਰਧਾਲੂਆਂ ਦੇ ਨਾਂ ਕੱਟ ਦਿੱਤੇ ਗਏ ਹਨ। ਐੱਸ.ਜੀ.ਪੀ.ਸੀ. ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਜਥਾ 21 ਜੂਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ। ਇਸ ਦੌਰਾਨ ਪਾਕਿਸਤਾਨ ਵਿਖੇ ਯਾਤਰਾ ਕਰਨ ਜਾ ਰਹੇ  ਸ਼ਰਧਾਲੂਆਂ ਨੇ ਕਿਹਾ ਕਿ ਬੜੀ ਹੀ ਖੁਸ਼ੀ ਦੀ ਗੱਲ ਹੈ ਕਿ ਸਾਨੂੰ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ ਅਤੇ ਅਸੀਂ ਆਪਣੇ ਆਪ ਨੂੰ ਬਹੁਤ ਹੀ ਖੁਸ਼ਨਸੀਬ ਸਮਝਦੇ ਹਾਂ ਕਿ ਜੋ ਪਾਕਿਸਤਾਨ ਵਿਖੇ ਜਾ ਕੇ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਹਾਂ।

ਇਹ ਵੀ ਪੜ੍ਹੋ : ਕੇਜਰੀਵਾਲ ਦੇ ਦੌਰੇ ਦੌਰਾਨ ਸੰਗਰੂਰ ਪਹੁੰਚੇ ਸ਼ਰਾਬ ਠੇਕੇਦਾਰਾਂ ਵੱਲੋਂ ਆਬਕਾਰੀ ਨੀਤੀ ਦਾ ਬਾਈਕਾਟ


Manoj

Content Editor

Related News