ਬੇਰੁਜ਼ਗਾਰ ਨੌਜਵਾਨਾਂ ਲਈ ਅਹਿਮ ਖ਼ਬਰ, ਹੁਣ ਇਸ ਵਿਭਾਗ ''ਚ ਨਿਯੁਕਤੀਆਂ ਕਰੇਗੀ ਪੰਜਾਬ ਸਰਕਾਰ

Saturday, Nov 04, 2023 - 05:34 AM (IST)

ਬੇਰੁਜ਼ਗਾਰ ਨੌਜਵਾਨਾਂ ਲਈ ਅਹਿਮ ਖ਼ਬਰ, ਹੁਣ ਇਸ ਵਿਭਾਗ ''ਚ ਨਿਯੁਕਤੀਆਂ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤੀਆਂ ਕੀਤੀਆਂ ਜਾ ਰਹੀਾਂ ਹਨ। ਇਸੇ ਲੜੀ ਤਹਿਤ ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਤੋਂ ਹੀ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿਚ 269 ਆਸਾਮੀਆਂ ਭਰੀਆਂ ਜਾਣਗੀਆਂ। ਇਸ ਦੇ ਨਾਲ-ਨਾਲ ਸਰਕਾਰੀ ਪ੍ਰੈੱਸ ਦੀ ਸਮਰੱਥਾ ਨੂੰ ਵੀ ਵਧਾਇਆ ਜਾਵੇਗਾ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕੈਬਨਿਟ ਨੇ ਵਿਭਾਗ ਦੇ ਪੁਨਰਗਠਨ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗ ਵਿੱਚ ਤਰੱਕੀਆਂ ਅਤੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਜਲਦ ਤੋਂ ਜਲਦ ਵਿਭਾਗ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ - ਨਸ਼ੇ ਦੇ ਦੈਂਤ ਨੇ ਨਿਗਲਿਆ ਚਾਰ ਭੈਣਾਂ ਦਾ ਇਕਲੌਤਾ ਭਰਾ, ਘਰ 'ਚ ਪੁਆਏ ਵੈਣ

ਅਮਨ ਅਰੋੜਾ ਅੱਜ ਇੱਥੇ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ.ਮੀਨਾ, ਕੰਟਰੋਲਰ ਹਰਪ੍ਰੀਤ ਸਿੰਘ ਸੂਦਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਰਾਜ ਸਰਕਾਰ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਸਬੰਧੀ ਸਾਰੇ ਕੰਮ ਵਿਭਾਗ ਦੇ ਪੱਧਰ ‘ਤੇ ਹੀ ਕੀਤੇ ਜਾਣ।

PunjabKesari

ਇਹ ਖ਼ਬਰ ਵੀ ਪੜ੍ਹੋ - ਵਿਵਾਦਾਂ 'ਚ ਘਿਰਿਆ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਨ ਵਾਲਾ ਪਰਿਵਾਰ

ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਲੋੜਾਂ ਅਨੁਸਾਰ ਸਰਕਾਰੀ ਪ੍ਰਿੰਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਲਈ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਾਰੀ ਪ੍ਰੈੱਸ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਤਿ-ਆਧੁਨਿਕ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਸਰਕਾਰੀ ਦਸਤਾਵੇਜ਼ਾਂ ਦੀ ਗੋਪਨੀਅਤਾ ਨੂੰ ਬਣਾ ਕੇ ਰੱਖਣ ਵਿੱਚ ਵੀ ਸਹਾਈ ਹੋਵੇਗਾ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚਾ ਲੋੜਾਂ ਖਾਸ ਕਰਕੇ ਨਵੀਂ ਮਸ਼ੀਨਰੀ ਅਤੇ ਉਪਕਰਨ ਸਥਾਪਤ ਕਰਨ ਲਈ ਇਮਾਰਤ ਅਤੇ ਜਗ੍ਹਾ ਦੀ ਪਛਾਣ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਪਣੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News