27 ਅਗਸਤ ਨੂੰ ''ਪੰਜਾਬ ਬੰਦ'': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ

Tuesday, Aug 25, 2026 - 06:41 PM (IST)

27 ਅਗਸਤ ਨੂੰ ''ਪੰਜਾਬ ਬੰਦ'': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਕਾਂਗਰਸ ਵੱਲੋਂ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ। 

PunjabKesari

ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰਾਂ ਮੁਲਾਜ਼ਮਾਂ ਨਾਲ ਹੀ ਚੱਲਦੀਆਂ ਹਨ ਅਤੇ ਪੰਜਾਬ ਦੀ ਤਰੱਕੀ ਵਿਚ ਵੀ ਸਾਡੇ ਮੁਲਾਜ਼ਮਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹੱਕਾਂ, ਉਨ੍ਹਾਂ ਦੀਆਂ ਮੰਗਾਂ ਅਤੇ ਸਨਮਾਨ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਵੜਿੰਗ ਨੇ ਇਹ ਵੀ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ 27 ਅਗਸਤ ਦੇ ਪੰਜਾਬ ਬੰਦ ਦੇ ਸੱਦੇ 'ਤੇ ਮੁਲਾਜ਼ਮਾਂ ਦੇ ਨਾਲ ਖੜ੍ਹੇ ਹਨ। 


author

Anmol Tagra

Content Editor

Related News