27 ਬੋਤਲਾਂ ਸ਼ਰਾਬ ਸਣੇ 2 ਕਾਬੂ

Saturday, Jan 13, 2018 - 12:39 AM (IST)

ਰੂਪਨਗਰ, (ਕੈਲਾਸ਼)- ਰੇਲਵੇ ਪੁਲਸ ਨੇ ਇਕ ਵਿਅਕਤੀ ਨੂੰ 20 ਲਿਟਰ ਗੈਰ-ਕਾਨੂੰਨੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ. ਦੇ ਇੰਚਾਰਜ ਸੁਗਰੀਵ ਚੰਦ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਨ੍ਹਾਂ ਦੀ ਟੀਮ ਗਸ਼ਤ ਕਰ ਰਹੀ ਸੀ ਤਾਂ ਉੁਨ੍ਹਾਂ ਨੂੰ ਸਟੇਸ਼ਨ ਦੇ ਪਲੇਟਫਾਰਮ 'ਤੇ ਇਕ ਵਿਅਕਤੀ ਜਿਸ ਨੇ ਆਪਣੇ ਹੱਥ 'ਚ ਕਾਲੇ ਰੰਗ ਦੀ ਪਲਾਸਟਿਕ ਦੀ ਕੇਨੀ ਫੜੀ ਹੋਈ ਸੀ, ਨੂੰ ਪੁੱਛ-ਪੜਤਾਲ ਲਈ ਰੋਕਿਆ ਤਾਂ ਉਹ ਘਬਰਾ ਗਿਆ। ਜਦੋਂ ਕੇਨੀ ਦੀ ਜਾਂਚ ਕੀਤੀ ਤਾਂ ਉਸ 'ਚੋਂ ਕਰੀਬ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਗੋਨਰ ਕੁਮਾਰ ਪਾਸਵਾਨ ਪੁੱਤਰ ਨਰੇਸ਼ਵਰ ਪਾਸਵਾਨ ਨਿਵਾਸੀ ਬਿਹਾਰ ਨੂੰ ਕਾਬੂ ਕਰ ਕੇ ਉਸ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। 
ਨਵਾਂਸ਼ਹਿਰ,  (ਤ੍ਰਿਪਾਠੀ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 9 ਹਜ਼ਾਰ ਐੱਮ.ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨਸ਼ਾ ਸਮੱਗਲਰਾਂ ਦੀ ਭਾਲ 'ਚ ਗਸ਼ਤ ਦੌਰਾਨ ਨਵਾਂਸ਼ਹਿਰ ਤੋਂ ਪਿੰਡ ਭੌਰਾ ਸਾਈਡ ਜਾ ਰਹੀ ਸੀ ਕਿ ਉਨ੍ਹਾਂ ਰਸਤੇ 'ਚ ਇਕ ਨੌਜਵਾਨ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 12 ਬੋਤਲਾਂ (9 ਹਜ਼ਾਰ ਐੱਮ.ਐੱਲ.) ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਗ੍ਰਿਫਤਾਰ ਨੌਜਵਾਨ ਜਸਵੰਤ ਸਿੰਘ ਉਰਫ ਗੁਰਨਾਮ ਸਿੰਘ ਵਾਸੀ ਮੋਰਾਂਵਾਲੀ ਥਾਣਾ ਗੜ੍ਹਸ਼ੰਕਰ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News