ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ''ਚ 27 ''ਕੋਰੋਨਾ'' ਪਾਜ਼ੇਟਿਵ ਕੇਸ ਆਏ ਸਾਹਮਣੇ
Thursday, Oct 22, 2020 - 08:43 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇਅੰਦਰ ਅੱਜ ਫ਼ਿਰ 27 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਪੁਸ਼ਟੀ ਸਿਹਤ ਮਹਿਕਮੇ ਵੱਲੋਂ ਕੀਤੀ ਗਈ ਹੈ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 4 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ 'ਚੋਂ ਸਾਹਮਣੇ ਆਏ ਹਨ, ਜਦੋਂਕਿ 11 ਕੇਸ ਜ਼ਿਲ੍ਹਾ ਜੇਲ੍ਹ, 8 ਕੇਸ ਮਲੋਟ, 1 ਕੇਸ ਭੁੱਲਰ, 1 ਕੇਸ ਬਰਕੰਦੀ, 1 ਕੇਸ ਬਰੀਵਾਲਾ ਤੇ 1 ਕੇਸ ਰੁਖ਼ਾਲਾ ਤੋਂ ਮਿਲੇ ਹਨ, ਜਿੰਨ੍ਹਾਂ ਨੂੰ ਹੁਣ ਮਹਿਕਮੇ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 15 ਮਰੀਜ਼ਾਂ ਨੂੰ ਠੀਕ ਕਰਕੇ ਘਰ ਭੇਜਿਆ ਗਿਆ ਹੈ। ਅੱਜ 386 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 228 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 319 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 2902 ਹੋ ਗਈ ਹੈ, ਜਿਸ 'ਚੋਂ ਹੁਣ ਤੱਕ 2663 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਵੇਲੇ 180 ਕੇਸ ਐਕਟਿਵ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਰਕੇ 59 ਮੌਤਾਂ ਵੀ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਸ਼ਰਾਬ ਦੇ ਨਸ਼ੇ 'ਚ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਦੋਸਤ ਦਾ ਕਤਲ
ਬੁੱਧਵਾਰ ਨੂੰ ਆਏ ਸਨ ਜ਼ਿਲ੍ਹੇ 'ਚ 9 ਕੇਸ
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ। ਜ਼ਿਲ੍ਹੇ ਅੰਦਰ ਕੋਰੋਨਾ ਦੇ 9 ਕੇਸ ਪਾਜ਼ੇਟਿਵ ਆਏ ਹਨ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 4 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਤ ਪਾਏ ਗਏ ਹਨ ਜਦੋਂਕਿ 1 ਕੇਸ ਮਲੋਟ, 3 ਕੇਸ ਗਿੱਦੜਬਾਹਾ ਅਤੇ 1 ਕੇਸ ਤਰਮਾਲਾ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਮਹਿਕਮੇ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 22 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ।
ਇਹ ਵੀ ਪੜ੍ਹੋ : ਕੁਰਾਲੀ ਦੇ ਨੌਜਵਾਨ ਦੀ ਇਰਾਨ 'ਚ ਭੇਦਭਰੀ ਹਾਲਤ 'ਚ ਮੌਤ