ਬੇਅਦਬੀ ਮਾਮਲੇ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮਾਜਰਾ ਜੱਟਾਂ ਦੇ 27 ਦੋਸ਼ੀਆਂ ਨੂੰ ਸੁਣਾਈ ਸਜ਼ਾ
Saturday, Mar 04, 2023 - 11:36 AM (IST)
ਕਾਠਗੜ੍ਹ (ਰਾਜੇਸ਼)- ਕਰੀਬ 8 ਸਾਲ ਪਹਿਲਾਂ ਪਿੰਡ ਮਾਜਰਾ ਜੱਟਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਸ੍ਰੀ ਨਿਸ਼ਾਨ ਸਾਹਿਬ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਲੜਾਈ-ਝਗੜੇ ਦੌਰਾਨ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਇਸ ਮਾਮਲੇ ’ਚ ਸ਼ਾਮਲ 27 ਦੋਸ਼ੀਆਂ ਨੂੰ ਮਾਣਯੋਗ ਸਿਵਲ ਕੋਰਟ ਬਲਾਚੌਰ ਵੱਲੋਂ ਦੋ-ਦੋ ਸਾਲ ਦੀ ਸਜ਼ਾ ਅਤੇ 10-10 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ।
ਮਾਣਯੋਗ ਸਬ-ਡਿਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਲਾਚੌਰ ਵੱਲੋਂ ਸੁਣਾਏ ਗਏ ਫ਼ੈਸਲੇ ਮੁਤਾਬਕ ਫਰਵਰੀ 2015 ’ਚ ਪਿੰਡ ਮਾਜਰਾ ਜੱਟਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੀ ਉਸਾਰੀ ਉਪਰੰਤ ਉਸ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਸ਼ੋਭਿਤ ਕੀਤਾ ਗਿਆ ਸੀ। ਮਾਰਚ 2015 ਵਿਚ ਸ੍ਰੀ ਨਿਸ਼ਾਨ ਸਾਹਿਬ ਲਾਉਣ ਦੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚ ਆਪਸੀ ਵਿਵਾਦ ਛਿੜ ਗਿਆ ਅਤੇ ਲੜਾਈ-ਝਗੜੇ ਕਾਰਨ ਸ੍ਰੀ ਨਿਸ਼ਾਨ ਸਾਹਿਬ ਦੀ ਬੇਅਦਬੀ ਹੋਈ ਅਤੇ ਪਿੰਡ ਦਾ ਮਾਹੌਲ ਖ਼ਰਾਬ ਹੋ ਗਿਆ।
ਇਹ ਵੀ ਪੜ੍ਹੋ : ਜਲੰਧਰ 'ਚ ਘਰਾਂ ਦੇ ਬਾਹਰ ਲੱਗ ਰਹੀਆਂ UID ਨੰਬਰ ਪਲੇਟਾਂ, ਲਿੰਕ ਕੀਤਾ ਜਾ ਰਿਹੈ ਮੋਬਾਇਲ ਨੰਬਰ
ਕਰੀਬ 8 ਸਾਲ ਦੇ ਅਰਸੇ ਪਿੱਛੋਂ ਮਾਣਯੋਗ ਅਦਾਲਤ ਵੱਲੋਂ ਉਕਤ ਮਾਮਲੇ ਵਿਚ 27 ਦੋਸ਼ੀਆਂ, ਜਿਨ੍ਹਾਂ ਵਿਚ ਸੁਰਿੰਦਰ ਸਿੰਘ, ਬਖਸ਼ੀਸ਼ ਸਿੰਘ, ਬਿੰਦਾ, ਕਾਲੀ, ਤੇਜ ਕੌਰ, ਹਰਬੰਸ, ਚਰਨਜੀਤ ਕੌਰ, ਸੁੱਚਾ, ਸੁਦੇਸ਼, ਗੁਰਮੀਤ ਸਿੰਘ, ਜਗਤਾਰ ਸਿੰਘ, ਪਰਮਜੀਤ ਕੌਰ, ਜਗਮੋਹਨ ਸਿੰਘ, ਸੁੱਚਾ ਸਿੰਘ, ਜਗਤਾਰ, ਜਸਪਾਲ ਸਿੰਘ, ਜੱਸੀ, ਬਲਵਿੰਦਰ ਸਿੰਘ, ਦੀਪਾ, ਹੁਸਨ ਲਾਲ, ਵਿੱਕੀ, ਅਵਤਾਰ ਸਿੰਘ, ਸੁਰਿੰਦਰ ਸਿੰਘ, ਰਾਜੂ, ਰਿੰਕੂ, ਬਲਬੀਰ ਸਿੰਘ ਅਤੇ ਕੁਲਦੀਪ ਸਿੰਘ ਨੂੰ ਸੈਕਸ਼ਨ 295 ਅਤੇ 506 ਆਈ.ਪੀ.ਸੀ. ਤਹਿਤ 10-10 ਹਜ਼ਾਰ ਰੁਪਏ ਜੁਰਮਾਨੇ ਦੇ ਨਾਲ -ਨਾਲ ਦੋ-ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ।
ਇਹ ਵੀ ਪੜ੍ਹੋ : ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਸਰਕਾਰ ਨੂੰ ਘੇਰਣ ਦੀ ਖਿੱਚੀ ਤਿਆਰੀ, ਹਮਲਾਵਰ ਰਣਨੀਤੀ ਕੀਤੀ ਤੈਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।