ਜਲੰਧਰ ਲੋਕ ਸਭਾ ਹਲਕੇ ਲਈ 27 ਨਾਮਜ਼ਦਗੀਆਂ ਹੋਈਆਂ ਦਾਖਲ, 15 ਮਈ ਨੂੰ ਹੋਵੇਗੀ ਪੜਤਾਲ
Tuesday, May 14, 2024 - 10:20 PM (IST)
ਜਲੰਧਰ - ਲੋਕ ਸਭਾ ਹਲਕਾ 04-ਜਲੰਧਰ ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਬੀਤਣ ਪਿੱਛੋਂ ਕੁੱਲ 27 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਇਸ ਤੋਂ ਇਲਾਵਾ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦੇ ਦੋ-ਦੋ ਸੈਂਟ ਜਮ੍ਹਾਂ ਕਰਵਾਏ ਗਏ ਹਨ।
ਇਹ ਵੀ ਪੜ੍ਹੋ- ਸਿੱਖਿਆ ਖੇਤਰ 'ਚ ਪੰਜਾਬ ਸਰਕਾਰ ਦੀ ਵੱਡੀ ਕਾਮਯਾਬੀ, 90% ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚੀਆਂ ਕਿਤਾਬਾਂ
ਮੰਗਲਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ, ਜਿਨ੍ਹਾਂ ਵਿੱਚ ਅਪਨਾ ਸਮਾਜ ਪਾਰਟੀ ਵੱਲੋਂ ਰਾਜਵੰਤ ਕੌਰ, ਰਿਪਬਲਿਕਨ ਪਾਰਟੀ ਵੱਲੋਂ ਬਾਲ ਮੁਕੰਦ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਬਜੀਤ ਸਿੰਘ ਅਤੇ ਭਾਰਤੀ ਜਨ ਜਾਗ੍ਰਿਤੀ ਪਾਰਟੀ ਵੱਲੋਂ ਅਮਰਜੀਤ ਨੇ ਨਾਮਜ਼ਦਗੀ ਪੱਤਰ ਭਰੇ। ਜਦਕਿ ਗੁਰਦੀਪ ਸਿੰਘ, ਇਕਬਾਲ ਸਿੰਘ, ਸਤੀਸ਼ ਨਾਹਰ, ਰਮੇਸ਼ ਲਾਲ, ਅਮਰੀਸ਼ ਕੁਮਾਰ, ਤਾਰਾ ਚੰਦ ਅਤੇ ਇੰਦਰਜੀਤ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ ਗਏ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੱਲ 15 ਮਈ ਦਿਨ ਬੁੱਧਵਾਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ 17 ਮਈ ਬਾਅਦ ਦੁਪਹਿਰ 3 ਵਜੇ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ 17 ਮਈ ਨੂੰ ਹੀ ਬਾਅਦ ਦੁਪਹਿਰ 3:30 ਵਜੇ ਕੋਰਟ ਰੂਮ ਵਿਚ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e