ਟਰਾਂਸਪੋਰਟ ਵਿਭਾਗ ਦਾ ਵੱਡਾ ਫ਼ੈਸਲਾ, RTA ਤੇ RTO ਦੀਆਂ 27 ਅਸਾਮੀਆਂ ਬਹਾਲ
Wednesday, May 03, 2023 - 06:14 PM (IST)
ਸ਼ੇਰਪੁਰ (ਅਨੀਸ਼) : ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਅਹਿਮ ਫ਼ੈਸਲਾ ਲੈਂਦਿਆ ਸੂਬੇ ਅੰਦਰ ਆਰ. ਟੀ. ਓ ਅਤੇ ਆਰ. ਟੀ. ਏ ਦੀਆਂ 27 ਅਸਾਮੀਆਂ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ। ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੀ ਮੁੜ ਬਣਤਰ ਉਪਰੰਤ ਸਕੱਤਰ ਰੀਜਨਲ ਟਰਾਂਸਪੋਰਟ ਆਥਿਰਟੀ (ਆਰ. ਟੀ. ਏ) ਦੀਆਂ 4 ਅਸਾਮੀਆਂ ਅਤੇ ਰਿਜ਼ਨਲ ਟਰਾਂਸਪੋਰਟ ਅਫ਼ਸਰ (ਆਰ. ਟੀ. ਓ) ਦੀਆਂ 23 ਅਸਾਮੀਆਂ ਨੂੰ ਬਹਾਲ ਕੀਤਾ ਗਿਆ ਹੈ ।
ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ (ਆਰ. ਟੀ. ਏ)
- ਵਿਭਾਗੀ(1) : ਪਟਿਆਲਾ
- ਪੀ. ਸੀ. ਐੱਸ(3) : ਬਠਿੰਡਾ, ਜਲੰਧਰ, ਫਿਰੋਜ਼ਪੁਰ,
ਰੀਜਨਲ ਟਰਾਂਸਪੋਰਟ ਅਫ਼ਸਰ (ਆਰ. ਟੀ. ਓ)
- ਵਿਭਾਗੀ(8) : ਹੁਸ਼ਿਆਰਪੁਰ, ਫਿਰੋਜ਼ਪੁਰ, ਸੰਗਰੂਰ, ਗੁਰਦਾਸਪੁਰ, ਐੱਸ. ਏ. ਐੱਸ ਨਗਰ, ਕਪੂਰਥਲਾ, ਬਰਨਾਲਾ, ਤਰਨਤਾਰਨ
- ਪੀ. ਸੀ. ਐੱਸ(15) : ਅੰਮ੍ਰਿਤਸਰ, ਬਠਿੰਡਾ, ਜਲੰਧਰ, ਫਰੀਦਕੋਟ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਗਾ, ਸ਼ਹੀਦ ਭਗਤ ਸਿੰਘ ਨਗਰ, ਫਾਜ਼ਿਲਕਾ, ਮਾਲੇਰਕੋਟਲਾ, ਪਠਾਨਕੋਟ, ਮੋਗਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ।
ਇੰਨ੍ਹਾਂ ਵਿਭਾਗੀ ਅਸਾਮੀਆਂ 'ਤੇ ਹੁਣ ਵਿਭਾਗ ਦੇ ਅਧਿਕਾਰੀ ਤੇ ਪੀ. ਸੀ. ਐੱਸ. ਅਸਾਮੀਆਂ 'ਤੇ ਪੀ. ਸੀ. ਐੱਸ ਅਫ਼ਸਰ ਤਾਇਨਾਤ ਕੀਤੇ ਜਾਣਗੇ। ਇਹ ਪੱਤਰ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਵਿਭਾਗ ਦੇ ਮੰਤਰੀ ਲਾਲਜੀਤ ਭੁੱਲਰ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤਾ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।