ਦੁਖ਼ਦਾਇਕ ਖ਼ਬਰ: ਮੁਕੇਰੀਆਂ ਦੇ 27 ਸਾਲਾ ਨੌਜਵਾਨ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ

Friday, Jun 30, 2023 - 06:57 PM (IST)

ਦੁਖ਼ਦਾਇਕ ਖ਼ਬਰ: ਮੁਕੇਰੀਆਂ ਦੇ 27 ਸਾਲਾ ਨੌਜਵਾਨ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ

ਹੁਸ਼ਿਆਰਪੁਰ/ਮੁਕੇਰੀਆਂ (ਅਮਰੀਕ) : ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਆਲੋ ਭੱਟੀ ਦੇ 27 ਸਾਲਾ ਨੌਜਵਾਨ ਦਾ ਕੈਲੀਫੋਰਨੀਆ ਦੇ ਵਿਕਟਰ ਵੈਲੀ ਸਥਿਤ ਸਟੋਰ 'ਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਪ੍ਰਵੀਨ ਕੁਮਾਰ ਦੇ ਪਿਤਾ ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਮੁੰਡੇ ਹਨ ਅਤੇ ਦੋਵੇਂ ਅਮਰੀਕਾ ਵਿੱਚ ਇਕੋ ਥਾਂ ’ਤੇ ਕੰਮ ਕਰਦੇ ਹਨ। ਪ੍ਰਵੀਨ ਨੂੰ ਅਮਰੀਕਾ ਗਏ ਨੂੰ 7 ਸਾਲ ਹੋ ਗਏ ਹਨ ਅਤੇ ਛੋਟਾ ਬੇਟਾ ਤਿੰਨ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। 

PunjabKesari

ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ ਛੋਟੇ ਬੇਟੇ ਨੇ ਦੱਸਿਆ ਕਿ ਜਿੱਥੇ ਪ੍ਰਵੀਨ ਕੰਮ ਕਰਦਾ ਸੀ, ਉਥੇ ਇਕ ਹਥਿਆਰਬੰਦ ਲੁਟੇਰਾ ਆਇਆ ਅਤੇ ਉਨ੍ਹਾਂ ਕੋਲੋਂ ਪੈਸੇ ਮੰਗਣ ਲੱਗਾ। ਇਕ ਕਾਤਲ ਲੁਟੇਰਾ ਉਸ ਦੇ ਸਟੋਰ 'ਤੇ ਆਇਆ, ਜਦੋਂ ਪ੍ਰਵੀਨ ਨੇ ਵਿਰੋਧ ਕੀਤਾ ਤਾਂ ਲੁਟੇਰੇ ਨੇ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀ ਲੱਗਣ ਕਾਰਨ ਪ੍ਰਵੀਨ ਦੀ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ ਹੈ। ਸੂਰਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਪ੍ਰਵੀਨ ਕੁਮਾਰ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ। 

ਇਹ ਵੀ ਪੜ੍ਹੋ-ਨਿੱਜੀ ਹੋਟਲ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਾਤ 'ਚ ਫੜੇ ਕੁੜੀਆਂ-ਮੁੰਡੇ

PunjabKesari

ਇਹ ਵੀ ਪੜ੍ਹੋ- ਦੁਨੀਆ ਦੇ ਸਭ ਤੋਂ ਵੱਡੇ ਕਰੂਜ਼ ਜਹਾਜ਼ ਦਾ ਨਿਰਮਾਣ ਪੂਰਾ, ਜਨਵਰੀ 2024 ਤੋਂ ਯਾਤਰੀਆਂ ਨੂੰ ਕਰਾਏਗਾ ਕਈ ਦੇਸ਼ਾਂ ਦੀ ਸੈਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News